ਤਿਉਹਾਰਾਂ ਦੇ ਮੌਕੇ ਪਟਾਕੇ ਚਲਾਉਣ ਸਬੰਧੀ ਹੁਕਮ ਜਾਰੀ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਜ਼ਿਲਾ ਮੈਜਿਸਟਰੇਟ ਵਲੋਂ ਤਿਉਹਾਰਾਂ ਨੂੰ ਲੈ ਕੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ। ਹੁਕਮਾਂ ਅਨੁਸਾਰ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜ਼ਿਲ੍ਹਾ ਜਲੰਧਰ ਦੀ ਹੱਦ ਸਮਰੱਥ ਅਧਿਕਾਰੀ ਵਲੋਂ ਅਧਿਕਾਰਤ ਵਿਅਕਤੀ ਨੂੰ ਛੱਡ ਕੇ ਕਿਸੇ ਵੀ ਵਿਅਕਤੀ ਵਲੋਂ ਕਿਸੇ ਵੀ ਤਿਉਹਾਰ ਮੌਕੇ ' ਤੇ ਪਟਾਕਿਆਂ ਦੀ ਵਰਤੋਂ, ਵਿਕਰੀ ਤੇ ਪਾਬੰਦੀ ਲਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ। ਦੀਵਾਲੀ ਮੌਕੇ 'ਤੇ ਰਾਤ 8 ਤੋਂ 10 ਵਜੇ ਤੱਕ ਪਟਾਕੇ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਜਸਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਤੋਂ ਇਲਾਵਾ ਕ੍ਰਿਸਮਸ ਤੇ ਨਵੇਂ ਸਾਲ ਤੇ ਪਟਾਕੇ ਚਲਾਉਣ ਦਾ ਸਮਾਂ ਰਾਤ 11.55 ਤੋਂ 12.30 ਤੱਕ ਹੈ। ਉਨ੍ਹਾਂ ਨੇ ਕਿਹਾ ਸਾਇਲੈਸ ਜ਼ੋਨ ( ਹਸਪਤਾਲ ) ਆਦਿ ਥਾਵਾਂ ਤੇ ਪਟਾਕੇ ਚਲਾਉਣ ਤੇ ਪੂਰੀ ਤਰਾਂ ਪਾਬੰਦੀ ਰਹੇਗੀ।