ਫੈਲੀ ਨਵੀਂ ਕਿਸਮ ਦੀ ਬਿਮਾਰੀ ,ਮਰੀਜ਼ ਦੇ ਨੱਕ ‘ਚੋਂ ਖੂਨ ਵਗਣ ਤੋਂ ਬਾਅਦ ਹੋ ਜਾਂਦੀ ਹੈ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਇਰਾਕ 'ਚ ਇੱਕ ਨਵੀਂ ਕਿਸਮ ਦੀ ਬਿਮਾਰੀ ਤੇਜ਼ੀ ਨਾਲ ਫੈਲ ਰਹੀ ਹੈ। ਇਸ 'ਚ ਮਰੀਜ਼ ਨੂੰ ਤੇਜ਼ ਬੁਖਾਰ ਹੁੰਦਾ ਹੈ 'ਤੇ ਉਸ ਦੇ ਨੱਕ ਵਿਚੋਂ ਖੂਨ ਨਿਕਲਦਾ ਹੈ। ਇਸ ਬਿਮਾਰੀ ਤੋਂ ਪੀੜਤ ਮਰੀਜ਼ ਨੱਕ ਵਿੱਚੋਂ ਜ਼ਿਆਦਾ ਖੂਨ ਵਗਣ ਕਾਰਨ ਮਰ ਰਹੇ ਹਨ। ਵਿਸ਼ਵ ਸਿਹਤ ਸੰਗਠਨ ਮੁਤਾਬਕ ਇਰਾਕ ਵਿੱਚ ਇਸ ਬਿਮਾਰੀ ਕਾਰਨ ਹੁਣ ਤੱਕ 19 ਮੌਤਾਂ ਹੋ ਚੁੱਕੀਆਂ ਹਨ।

ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਇਹ ਵਾਇਰਸ ਨਾਲ ਫੈਲਣ ਵਾਲੀ ਬਿਮਾਰੀ ਹੈ, ਜਿਸ ਲਈ ਅਜੇ ਤੱਕ ਕੋਈ ਟੀਕਾ ਉਪਲਬਧ ਨਹੀਂ ਹੈ। ਇਸ ਬੁਖਾਰ ਨੂੰ rimean-Congo Haemorrhagic Fever ਦਾ ਨਾਮ ਦਿੱਤਾ ਗਿਆ ਹੈ, ਜੋ ਜਾਨਵਰਾਂ ਤੋਂ ਮਨੁੱਖਾਂ ਵਿੱਚ ਤੇਜ਼ੀ ਨਾਲ ਫੈਲ ਰਿਹਾ ਹੈ। ਵਿਸ਼ਵ ਸਿਹਤ ਸੰਗਠਨ ਦੇ ਅਨੁਸਾਰ ਇਹ ਬਿਮਾਰੀ ਕੀੜਿਆਂ ਦੇ ਕੱਟਣ ਨਾਲ ਜਾਨਵਰਾਂ 'ਚ ਫੈਲ ਰਹੀ ਹੈ। ਮਨੁੱਖ ਸੰਕਰਮਿਤ ਜਾਨਵਰਾਂ ਦੇ ਸੰਪਰਕ ਵਿੱਚ ਆ ਕੇ ਇਸ ਛੂਤ ਦੀ ਬਿਮਾਰੀ ਦਾ ਸ਼ਿਕਾਰ ਹੋ ਰਿਹਾ ਹੈ।