ਸਕੂਲ ‘ਚ ਬੰਬ ਹੋਣ ਦੀ ਸੂਚਨਾ ਨਾਲ ਮਚਾਇਆ ਹਾਹਾਕਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਤੋਂ ਇਸ ਸਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਇੰਡੀਅਨ ਸਕੂਲ ਵਿੱਚ ਬੰਬ ਹੋਣ ਦੀ ਸੂਚਨਾ ਤੋਂ ਬਾਅਦ ਹੜਕੰਪ ਮੱਚ ਗਿਆ ਹੈ। ਇਸ ਸੂਚਨਾ ਤੋਂ ਬਾਅਦ ਸਕੂਲ ਨੂੰ ਪੂਰੀ ਤਰਾਂ ਖਾਲੀ ਕਰਵਾ ਦਿੱਤਾ ਗਿਆ । ਦੱਸਿਆ ਜਾ ਰਿਹਾ ਬੰਬ ਮਿਲਣ ਦੀ ਸੂਚਨਾ ਈਮੇਲ ਰਾਹੀਂ ਮਿਲੀ ਹੈ । ਇਸ ਮਾਮਲੇ ਨੂੰ ਲੈ ਕੇ ਦਿੱਲੀ ਪੁਲਿਸ ਨੇ ਕਿਹਾ ਕਿ ਦਿੱਲੀ ਦੇ ਸਾਦਿਕ ਨਗਰ ਵਿੱਚ ਸਥਿਤ ਇੰਡੀਅਨ ਸਕੂਲ ਨੂੰ ਈਮੇਲ ਰਾਹੀਂ ਬੰਬ ਦੀ ਧਮਕੀ ਮਿਲੀ ਸੀ। ਫਿਲਹਾਲ ਮਾਮਲਾ ਦਰਜ਼ ਕਰਕੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ ਗਈ ਹੈ । ਸਕੂਲ ਨੂੰ ਖਾਲੀ ਕਰਵਾ ਕੇ ਬੱਚਿਆਂ ਨੂੰ ਵਾਪਸ ਘਰ ਭੇਜਿਆ ਗਿਆ । ਸੂਚਨਾ ਤੋਂ ਬਾਅਦ ਪੁਲਿਸ ਨੇ ਮੌਕੇ 'ਤੇ ਪਹੁੰਚ ਬੰਬ ਨਿਰੋਧਕ ਟੀਮ ਨੂੰ ਬੁਲਾਇਆ ਤੇ ਪੂਰੇ ਸਕੂਲ ਦੀ ਬਾਰੀਕੀ ਨਾਲ ਜਾਂਚ ਸ਼ੁਰੂ ਕੀਤੀ।