1.30 ਕਰੋੜ ਤੋਂ ਵੱਧ ਵਾਰ ਦੇਖਿਆ ਗਿਆ SYL ਗੀਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸਿੱਧੂ ਮੂਸੇ ਵਾਲਾ ਦਾ ਚਿਰਾਂ ਤੋਂ ਉਡੀਕਿਆ ਜਾਣ ਵਾਲਾ ਗੀਤ SYL ਰਿਲੀਜ਼ ਹੋ ਗਿਆ ਹੈ। ਗੀਤ ਨੇ ਰਿਲੀਜ਼ ਹੁੰਦਿਆਂ ਹੀ ਰਿਕਾਰਡ ਤੋੜਨੇ ਸ਼ੁਰੂ ਕਰ ਦਿੱਤੇ ਹਨ। 1 ਮਿਲੀਅਨ ਵਿਊਜ਼ ਪਾਰ ਕਰ ਲਏ, ਉਥੇ ਗੀਤ ਨੇ ਹੁਣ 16 ਘੰਟਿਆਂ ਅੰਦਰ 13 ਮਿਲੀਅਨ ਵਿਊਜ਼ ਪਾਰ ਕਰ ਲਏ ਹਨ। ਇਹੀ ਨਹੀਂ, ਗੀਤ ਯੂਟਿਊਬ ’ਤੇ ਨੰਬਰ 1 ’ਤੇ ਟਰੈਂਡ ਕਰ ਰਿਹਾ ਹੈ। ਦੱਸ ਦੇਈਏ ਕਿ ਗੀਤ ’ਚ ਪੁਰਾਣੇ ਪੰਜਾਬ ਦੀ ਗੱਲ ਹੋਈ ਹੈ, ਜਿਸ ’ਚ ਚੰਡੀਗੜ੍ਹ, ਹਰਿਆਣਾ ਤੇ ਹਿਮਾਚਲ ਪੰਜਾਬ ਦਾ ਹਿੱਸਾ ਰਹੇ ਹਨ।