ਉਨਟਾਰੀਓ (NRI MEDIA) : ਪਿਛਲੇ 24 ਘੰਟਿਆਂ 'ਚ ਕੌਮਾਂਤਰੀ ਪੱਧਰ 'ਤੇ 2 ਲੱਖ, 51 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਏ ਹਨ ਤੇ ਦੋ ਲੱਖ 27 ਹਜ਼ਾਰ ਲੋਕ ਠੀਕ ਹੋਏ ਹਨ। ਇਸ ਦੌਰਾਨ 3,873 ਲੋਕਾਂ ਦੀ ਮੌਤ ਹੋਈ ਹੈ। ਦੱਸ ਦਈਏ ਕਿ ਦੁਨੀਆਂ ਭਰ 'ਚ ਹੁਣ ਤਕ ਤਿੰਨ ਕਰੋੜ, 32 ਲੱਖ ਲੋਕ ਕੋਰੋਨਾ ਤੋਂ ਪੀੜਤ ਹੋ ਚੁੱਕੇ ਹਨ।
ਇਨ੍ਹਾਂ 'ਚੋਂ 10 ਲੱਖ ਦੋ ਹਜ਼ਾਰ ਲੋਕਾਂ ਦੀ ਮੌਤ ਹੋ ਚੁੱਕੀ ਹੈ। ਰਾਹਤ ਦੀ ਗੱਲ ਇਹ ਹੈ ਕਿ ਦੋ ਕਰੋੜ, 46 ਲੱਖ ਲੋਕ ਠੀਕ ਹੋ ਚੁੱਕੇ ਹਨ। ਇਸ ਦੇ ਬਾਵਜੂਦ ਵਿਸ਼ਵ ਭਰ 'ਚ 76 ਲੱਖ ਐਕਟਿਵ ਕੇਸ ਹਨ। ਓਥੇ ਹੀ ਕੋਰੋਨਾ ਪ੍ਰਭਾਵਿਤ ਮੁਲਕਾਂ 'ਚ ਅਮਰੀਕਾ ਦਾ ਪਹਿਲਾਂ ਨੰਬਰ ਹੈ। ਜਿੱਥੇ ਹੁਣ ਤਕ 73 ਲੱਖ ਤੋਂ ਜ਼ਿਆਦਾ ਲੋਕ ਵਾਇਰਸ ਦਾ ਸ਼ਿਕਾਰ ਹੋ ਚੁੱਕੇ ਹਨ।
ਅਮਰੀਕਾ 'ਚ ਪਿਛਲੇ 24 ਘੰਟਿਆਂ 'ਚ 33 ਹਜ਼ਾਰ ਤੋਂ ਜ਼ਿਆਦਾ ਨਵੇਂ ਕੇਸ ਆਏ ਹਨ। ਬ੍ਰਾਜ਼ੀਲ 'ਚ 24 ਘੰਟਿਆਂ 'ਚ 14 ਹਜ਼ਾਰ ਤੋਂ ਜ਼ਿਆਦਾ ਮਾਮਲੇ ਸਾਹਮਣੇ ਆਏ। ਦੁਨੀਆਂ 'ਚ ਕੋਰੋਨਾ ਮਾਮਲਿਆਂ 'ਚ ਨੰਬਰ ਦੋ 'ਤੇ ਪਹੁੰਚ ਚੁੱਕੇ ਭਾਰਤ 'ਚ ਹਰ ਦਿਨ ਸਭ ਤੋਂ ਜ਼ਿਆਦਾ ਕੇਸ ਦਰਜ ਕੀਤੇ ਜਾ ਰਹੇ ਹਨ।