ਜਲੰਧਰ (NRI MEDIA) : ਕੋਰੋਨਾ ਵਾਇਰਸ ਦੇ ਭਾਰਤ ਵਿੱਚ ਪਿਛਲੇ 24 ਘੰਟਿਆਂ ਦੌਰਾਨ 90,123 ਨਵੇਂ ਮਾਮਲੇ ਸਾਹਮਣੇ ਆਏ ਹਨ। ਇਸ ਦੇ ਨਾਲ ਹੀ ਪਿਛਲੇ 24 ਘੰਟਿਆਂ ਵਿੱਚ 1,290 ਲੋਕਾਂ ਦੀ ਮੌਤ ਵੀ ਹੋਈ। ਇਨ੍ਹਾਂ ਅੰਕੜਿਆਂ ਦੇ ਸਾਹਮਣੇ ਆਉਣ ਤੋਂ ਬਾਅਦ ਦੇਸ਼ ਵਿੱਚ ਕੋਰੋਨਾ ਦੀ ਲਾਗ ਦੇ ਕੁੱਲ ਮਾਮਲੇ 50,20,360 ਤੱਕ ਪਹੁੰਚ ਗਏ ਹਨ।
ਇਨ੍ਹਾਂ ਵਿਚੋਂ 39,42,361 ਲੱਖ ਤੋਂ ਵੱਧ ਮਰੀਜ਼ ਸਿਹਤਯਾਬ ਹੋ ਚੁੱਕੇ ਹਨ। ਤਾਜ਼ਾ ਅੰਕੜਿਆਂ ਦੇ ਅਨੁਸਾਰ, ਦੇਸ਼ ਭਰ ਵਿੱਚ 9,95,933 ਕੋਰੋਨਾ ਕੇਸ ਐਕਟਿਵ ਹਨ, ਜਦਕਿ ਇਸ ਲਾਗ ਨਾਲ ਮਰਨ ਵਾਲਿਆਂ ਦੀ ਗਿਣਤੀ ਦੇਸ਼ ਭਰ ਵਿੱਚ ਵੱਧ ਕੇ 82,066 ਹੋ ਗਈ ਹੈ। ਸਿਹਤ ਮੰਤਰਾਲੇ ਨੇ ਇਹ ਅੰਕੜੇ ਜਾਰੀ ਕੀਤੇ ਹਨ।



