ਪੈਗੰਬਰ ਵਿਵਾਦ ਨੂੰ ਲੈ ਕੇ ਓਵੈਸੀ ਨੇ ਦਿੱਤਾ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) ਪੈਗੰਬਰ ਮੁਹੰਮਦ 'ਤੇ ਵਿਵਾਦਿਤ ਟਿੱਪਣੀ ਦੇ ਮਾਮਲੇ 'ਚ ਨੁਪੁਰ ਸ਼ਰਮਾ ਦੀਆਂ ਮੁਸ਼ਕਿਲਾਂ ਵਧਦੀਆਂ ਨਜ਼ਰ ਆ ਰਹੀਆਂ ਹਨ। ਮਹਾਰਾਸ਼ਟਰ ਦੇ ਗ੍ਰਹਿ ਮੰਤਰੀ ਦਿਲੀਪ ਵਾਲਸੇ ਪਾਟਿਲ ਨੇ ਕਿਹਾ ਕਿ ਉਨ੍ਹਾਂ ਨੂੰ ਉਮੀਦ ਹੈ ਕਿ ਦਿੱਲੀ ਪੁਲਿਸ ਇਸ ਮਾਮਲੇ ਵਿੱਚ ਮੁੰਬਈ ਪੁਲਿਸ ਦੀ ਮਦਦ ਕਰੇਗੀ। ਉਨ੍ਹਾਂ ਕਿਹਾ ਕਿ ਸੂਬੇ ਦੀ ਪੁਲੀਸ ਟੀਮ ਦਿੱਲੀ 'ਚ ਮੌਜੂਦ ਹੈ ਤੇ ਉਹ ਨੂਪੁਰ ਸ਼ਰਮਾ ਨੂੰ ਹਿਰਾਸਤ 'ਚ ਲੈ ਸਕਦੀ ਹੈ।

ਜਿਕਰਯੋਗ ਹੈ ਕਿ ਓਵੈਸੀ ਨੇ ਪੈਗੰਬਰ ਮੁਹੰਮਦ ਵਿਰੁੱਧ ਇਤਰਾਜ਼ਯੋਗ ਟਿੱਪਣੀ ਕਰਨ ਲਈ ਮੁਅੱਤਲ ਭਾਜਪਾ ਬੁਲਾਰਾ ਨੂਪੁਰ ਸ਼ਰਮਾ ਦੀ ਗ੍ਰਿਫਤਾਰੀ ਦੀ ਮੰਗ ਕੀਤੀ ਹੈ ਤੇ ਕਿਹਾ ਹੈ ਕਿ ਉਸ ਵਿਰੁੱਧ ਭਾਰਤੀ ਕਾਨੂੰਨ ਮੁਤਾਬਕ ਕਾਰਵਾਈ ਕੀਤੀ ਜਾਣੀ ਚਾਹੀਦੀ ਹੈ। ਓਵੈਸੀ ਨੇ ਕਿਹਾ ਕਿ ਨੂਪੁਰ ਸ਼ਰਮਾ ਨੂੰ ਵੱਡੇ ਨੇਤਾ ਵਜੋਂ ਪੇਸ਼ ਕੀਤਾ ਜਾਵੇਗਾ ਤੇ ਉਹ ਦਿੱਲੀ ਦੇ ਮੁੱਖ ਮੰਤਰੀ ਅਹੁਦੇ ਦੀ ਦਾਅਵੇਦਾਰ ਵੀ ਬਣ ਸਕਦੀ ਹੈ।