ਦਰਦਨਾਕ ਹਾਦਸਾ : ਭਿਆਨਕ ਸੜਕ ਹਾਦਸੇ ਦੌਰਾਨ 5 ਵਿਦਿਆਰਥੀਆਂ ਦੀ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਹਾਰਾਸ਼ਟਰ ਦੇ ਨਾਸਿਕ ਜ਼ਿਲ੍ਹੇ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਇੱਕ ਭਿਆਨਕ ਸੜਕ ਹਾਦਸੇ ਦੌਰਾਨ 5 ਵਿਦਿਆਰਥੀਆਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਕਿ ਵਿਦਿਆਰਥੀਆਂ ਨਾਲ ਭਰੀ ਇੱਕ ਕਾਰ 2 ਹੋਰ ਵਾਹਨਾਂ ਨਾਲ ਟੱਕਰਾਂ ਗਈ ,ਜਿਸ ਕਾਰਨ ਇਹ ਹਾਦਸਾ ਵਾਪਰ ਗਿਆ। ਇਸ ਹਾਦਸੇ ਦੌਰਾਨ 4 ਲੋਕ ਜਖ਼ਮੀ ਹੋ ਗਏ ਹਨ । ਪੁਲਿਸ ਅਧਿਕਾਰੀ ਨੇ ਜਾਣਕਾਰੀ ਦਿੰਦੇ ਕਿਹਾ ਇਹ ਹਾਦਸਾ ਸਿਨਰਕੋਲ ਮੋਹਦਰੀ ਕੋਲ ਵਾਪਰਿਆ ਹੈ।

ਉਨ੍ਹਾਂ ਨੇ ਕਿਹਾ ਕਾਲਜ ਦੇ 8 ਵਿਦਿਆਰਥੀ ਨਾਸਿਕ ਤੋਂ ਸਿੰਨਰ ਵੱਲ ਜਾ ਰਹੇ ਸੀ। ਜਦੋ ਉਨ੍ਹਾਂ ਦੀ ਤੇਜ਼ ਰਫ਼ਤਾਰ ਕਾਰ ਨੇ ਲੇਨ ਪਾਰ ਕੀਤੀ ਤਾਂ ਉਲਟ ਦਿਸ਼ਾ ਤੋਂ ਆ ਰਹੀਆਂ 2 ਕਾਰਾਂ ਨਾਲ ਟੱਕਰ ਮਾਰ ਦਿੱਤੀ। ਇਸ ਘਟਨਾ ਦੌਰਾਨ 5 ਵਿਦਿਆਰਥੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ , ਜਦਕਿ 4 ਲੋਕ ਜਖ਼ਮੀ ਹੋ ਗਏ। ਜਿਨ੍ਹਾਂ ਨੂੰ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ । ਪੁਲਿਸ ਵਲੋਂ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ।