ਦਰਦਨਾਕ ਹਾਦਸਾ : 2 ਸਕੂਲੀ ਬੱਸਾਂ ਦਾ ਹੋਇਆ ਭਿਆਨਕ ਹਾਦਸਾ, 15 ਵਿਦਿਆਰਥੀਆਂ ਦੀ ਹੋਈ ਮੌਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਨੀਪੁਰ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਟੂਰ 'ਤੇ ਜਾਂਦੀਆਂ 2 ਬੱਸਾਂ ਭਿਆਨਕ ਹਾਦਸੇ ਦਾ ਸ਼ਿਕਾਰ ਹੋ ਗਈਆਂ ਹਨ। ਇਸ ਹਾਦਸੇ ਦੌਰਾਨ 15 ਵਿਦਿਆਰਥੀਆਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਜਦਕਿ ਕਈ ਵਿਦਿਆਰਥੀ ਜਖ਼ਮੀ ਹੋ ਗਏ ਹਨ। ਜਿਨ੍ਹਾਂ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ । ਦੱਸਿਆ ਜਾ ਰਿਹਾ ਮਰਨ ਵਾਲਿਆਂ ਦੀ ਗਿਣਤੀ ਵੱਧ ਸਕਦੀ ਹੈ। ਜਾਣਕਾਰੀ ਅਨੁਸਾਰ ਹਾਦਸੇ ਵਾਲੀ ਬੱਸ ਥੰਬਲਾਨੁ ਹਾਇਰ ਸੈਕੰਡਰੀ ਸਕੂਲ ਦੀ ਸੀ, ਜੋ ਕਿ ਖਪੁਮ ਵੱਲ ਟੂਰ 'ਤੇ ਜਾ ਰਹੀ ਸੀ। ਇਸ ਹਾਦਸੇ ਕਾਰਨ ਮਾਪਿਆਂ ਦਾ ਰੋ -ਰੋ ਬੁਰਾ ਹਾਲ ਹੋ ਗਿਆ ਹੈ ।ਦੱਸ ਦਈਏ ਕਿ ਸੰਘਣੀ ਧੁੰਦ ਕਾਰਨ ਕਈ ਵਾਹਨ ਹਾਦਸੇ ਦਾ ਸ਼ਿਕਾਰ ਹੋ ਰਹੇ ਹਨ।