ਕਾਰ ਦੇ ਬੇਕਾਬੂ ਹੋਣ ਕਾਰਨ 2 ਨੌਜਵਾਨਾਂ ਦੀ ਦਰਦਨਾਕ ਮੌਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੋਹਲਾ ਸਾਹਿਬ ਤੋਂ ਦੁੱਖਦਾਈ ਖ਼ਬਰ ਸਾਹਮਣੇ ਆ ਰਹੀ ਹੈ ,ਜਿੱਥੇ ਇੱਕ ਕਾਰ ਦੇ ਬੇਕਾਬੂ ਹੋਣ ਕਾਰਨ 2 ਨੌਜਵਾਨਾਂ ਦੀ ਮੌਕੇ 'ਤੇ ਹੀ ਦਰਦਨਾਕ ਮੌਤ ਹੋ ਗਈ। ਮ੍ਰਿਤਕ ਨੌਜਵਾਨ ਆਪਸ ਵਿੱਚ ਮਾਸੀ ਦੇ ਪੁੱਤ ਦੱਸੇ ਜਾ ਰਹੇ ਹਨ ।ਇਸ ਘਟਨਾ ਨਾਲ ਪਰਿਵਾਰ ਤੇ ਇਲਾਕੇ 'ਚ ਸੋਗ ਲਹਿਰ ਦੇਖਣ ਨੂੰ ਮਿਲ ਰਹੀ ਹੈ। ਦੱਸਿਆ ਜਾ ਰਿਹਾ ਅੰਕੁਸ਼ ਤੇ ਜਤਿਨ ਵਾਸੀ ਚੋਹਲਾ ਸਾਹਿਬ ਆਪਸ 'ਚ ਭਰਾ ਦੱਸੇ ਜਾ ਰਹੇ ਹਨ। ਦੋਵੇ ਆਪਣੇ ਦੋਸਤ ਨਿਸ਼ਾਨ ਸਿੰਘ ਵਾਸੀ ਪਿੰਡ ਰੱਤੋਕੇ ਨਾਲ ਦੇਰ ਰਾਤ ਸਰਹਾਲੀ ਤੋਂ ਪਿੰਡ ਚੋਹਲਾ ਸਾਹਿਬ ਕਾਰ 'ਚ ਸਵਾਰ ਹੋ ਕੇ ਜਾ ਰਹੇ ਸਨ। ਇਸ ਦੌਰਾਨ ਉਨ੍ਹਾਂ ਦੀ ਕਾਰ ਬੇਕਾਬੂ ਹੋ ਕੇ ਦਰੱਖਤ ਨਾਲ ਟੱਕਰਾ ਗਈ ।ਲੋਕਾਂ ਵੱਲੋ ਦੋਵਾਂ ਨੂੰ ਗੰਭੀਰ ਜਖ਼ਮੀ ਹਾਲਤ 'ਚ ਹਸਪਤਾਲ ਲਿਜਾਇਆ ਗਿਆ ,ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।