Pakistan : ਲਾਹੌਰ ‘ਚ ਬੰਬ ਧਮਾਕਾ, 3 ਲੋਕਾਂ ਦੀ ਮੌਤ, 20 ਤੋਂ ਵੱਧ ਜ਼ਖ਼ਮੀ

by jaskamal

ਨਿਊਜ਼ ਡੈਸਕ (ਜਸਕਮਲ) : ਪਾਕਿਸਤਾਨ ਦੇ ਲਾਹੌਰ ਦੇ ਅਨਾਰਕਲੀ ਬਾਜ਼ਾਰ ਇਲਾਕੇ 'ਚ ਵੀਰਵਾਰ ਨੂੰ ਹੋਏ ਬੰਬ ਧਮਾਕੇ 'ਚ 3 ਲੋਕਾਂ ਦੀ ਮੌਤ ਹੋ ਗਈ ਤੇ 20 ਤੋਂ ਜ਼ਿਆਦਾ ਜ਼ਖਮੀ ਹੋ ਗਏ। ਲਾਹੌਰ ਪੁਲਿਸ ਦੇ ਬੁਲਾਰੇ ਰਾਣਾ ਆਰਿਫ਼ ਨੇ ਜ਼ਖਮੀਆਂ ਤੇ ਮਰਨ ਵਾਲਿਆਂ ਦੀ ਗਿਣਤੀ ਦੀ ਪੁਸ਼ਟੀ ਕੀਤੀ ਹੈ। ਘਟਨਾ ਤੋਂ ਤੁਰੰਤ ਬਾਅਦ ਲਾਹੌਰ ਦੇ ਡਿਪਟੀ ਕਮਿਸ਼ਨਰ ਉਮਰ ਸ਼ੇਰ ਚੱਠਾ ਨੇ ਇਲਾਕੇ 'ਚ ਬੰਬ ਨਿਰੋਧਕ ਦਸਤੇ ਨੂੰ ਤਾਇਨਾਤ ਕਰਨ ਤੇ ਪੂਰੇ ਇਲਾਕੇ ਦੀ ਤਲਾਸ਼ੀ ਲੈਣ ਦੇ ਨਿਰਦੇਸ਼ ਦਿੱਤੇ ਹਨ।

ਲਾਹੌਰ ਡੀਸੀ ਦੇ ਹੁਕਮਾਂ ’ਤੇ ਜ਼ਖ਼ਮੀਆਂ ਨੂੰ ਮੇਓ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਇਸ ਦੇ ਨਾਲ ਹੀ ਰੈਸਕਿਊ 1122 ਦੇ ਅਧਿਕਾਰੀ ਵੀ ਜ਼ਖਮੀਆਂ ਦੀ ਮਦਦ ਕਰ ਰਹੇ ਹਨ।

ਲਹਿੰਦੇ ਪੰਜਾਬ ਦੇ ਮੁੱਖ ਮੰਤਰੀ ਉਸਮਾਨ ਬੁਜ਼ਦਾਰ ਨੇ ਘਟਨਾ ਦੀ ਜਾਂਚ ਕੀਤੀ ਤੇ ਪੁਲਿਸ ਦੇ ਇੰਸਪੈਕਟਰ ਜਨਰਲ ਨੂੰ ਇਸ ਸਬੰਧੀ ਰਿਪੋਰਟ ਸੌਂਪਣ ਦੇ ਨਿਰਦੇਸ਼ ਦਿੱਤੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸਾਰੇ ਜ਼ਖਮੀਆਂ ਨੂੰ ਵਧੀਆ ਇਲਾਜ ਮੁਹੱਈਆ ਕਰਵਾਉਣ ਦੇ ਨਿਰਦੇਸ਼ ਦਿੱਤੇ ਹਨ।

More News

NRI Post
..
NRI Post
..
NRI Post
..