ਪਾਕਿਸਤਾਨ ਸਿਰ 30 ਹਜ਼ਾਰ ਅਰਬ ਰੁਪਏ ਦਾ ਕਰਜ਼

by mediateam

ਲਾਹੌਰ ਡੈਸਕ (ਵਿਕਰਮ ਸਹਿਜਪਾਲ) : ਪਾਕਿਸਤਾਨ ਦੇ ਵਜ਼ੀਰ-ਏ-ਆਜ਼ਮ ਇਮਰਾਨ ਖ਼ਾਨ ਨੇ ਦੇਸ਼ ਦੀ ਖਸਤਾ ਹਾਲਤ ਆਰਥਿਕ ਸਥਿਤੀ ਬਾਰੇ ਬੋਲਦਿਆਂ ਕਿਹਾ ਕਿ ਜਿਹੜੇ ਬੰਦਿਆਂ ਨੇ ਦੇਸ਼ ਨੂੰ ਕਰਜ਼ੇ ਵਿੱਚ ਡੋਬ ਦਿੱਤਾ ਹੈ, ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਹੋਵੇਗੀ।ਖ਼ਾਨ ਨੇ ਕਿਹਾ ਕਿ ਉੱਚ ਅਧਿਕਾਰੀਆਂ ਦਾ ਇੱਕ ਕਮਿਸ਼ਨ ਬਣਾਇਆ ਜਾਵੇਗਾ, ਜਿੰਨ੍ਹਾਂ ਨੇ ਕਈ ਪ੍ਰਮੁੱਖ ਹਸਤੀਆਂ ਦੀ ਗ੍ਰਿਫ਼ਤਾਰੀ ਦਾ ਬਚਾਅ ਕੀਤਾ ਸੀ। 

ਨਕਦੀ ਦੀ ਤੰਗੀ ਦਾ ਸਾਹਮਣਾ ਕਰ ਰਹੀ ਸਰਕਾਰ ਦੇ ਪਹਿਲੇ ਬਜਟ ਤੋਂ ਬਾਅਦ ਇਮਰਾਨ ਖ਼ਾਨ ਨੇ ਕਿਹਾ ਕਿ ਸਾਰੀ ਆਰਥਿਕ ਸਮੱਸਿਆ ਕਰਜ਼ੇ ਕਾਰਨ ਹੈ ਜੋ ਪਿਛਲੇ 10 ਸਾਲਾਂ 'ਚ 6000 ਅਰਬ ਰੁਪਏ ਤੋਂ ਵੱਧ ਕੇ 30 ਹਜ਼ਾਰ ਅਰਬ ਰੁਪਏ ਹੋ ਗਿਆ ਹੈ।

ਖ਼ਾਨ ਨੇ ਇਹ ਐਲਾਨ ਉਸ ਮੌਕੇ ਕੀਤਾ ਜਦੋਂ ਪੰਜਾਬ ਵਿਧਾਨ ਸਭਾ 'ਚ ਵਿਰੋਧੀ ਧਿਰ ਦੇ ਆਗੂ ਹਮਜ਼ਾ ਸ਼ਹਿਬਾਜ਼ ਨੂੰ ਧਨ ਦੇ ਗ਼ੈਰ-ਕਾਨੂੰਨੀ ਲੈਣ-ਦੇਣ ਨਾਲ ਸਬੰਧਤ ਮਾਮਲਿਆਂ ਵਿੱਚ ਰਾਸ਼ਟਰੀ ਜਵਾਬਦੇਹੀ ਬਿਉਰੋ (NAB) ਵਲੋਂ ਗ੍ਰਿਫ਼ਤਾਰ ਕੀਤਾ ਗਿਆ।ਜਾਣਕਾਰੀ ਮੁਤਾਬਕ ਸੋਮਵਾਰ ਨੂੰ ਸਾਬਕਾ ਰਾਸ਼ਟਰਪਤੀ ਆਸਿਫ਼ ਅਲੀ ਜ਼ਰਦਾਰੀ ਨੂੰ ਵੀ ਐੱਨਏਬੀ ਨੇ ਮਨੀ-ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ।