ਸਿੱਖ ਭਾਵਨਾਵਾਂ ਨੂੰ ਪਾਕਿਸਤਾਨ ਨੇ ਪਹੁੰਚਾਈ ਠੇਸ, ਮਹਾਨ ਯੋਧੇ ਹਰੀ ਸਿੰਘ ਨਲਵਾ ਦਾ ਬੁੱਤ ਹਟਾਇਆ

by jaskamal

ਨਿਊਜ਼ ਡੈਸਕ (ਜਸਕਮਲ) : ਇਸਲਾਮਾਬਾਦ ਪਾਕਿਸਤਾਨ 'ਚ ਇਕ ਵਾਰ ਫਿਰ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕੰਮ ਕੀਤਾ ਗਿਆ ਹੈ। ਖੈਬਰ ਪਖਤੂਨਖਵਾ ਦੇ ਹਰੀਪੁਰ 'ਚ ਸਥਾਨਕ ਪ੍ਰਸ਼ਾਸਨ ਨੇ ਸਿਦੀਕੀ-ਏ-ਅਕਬਰ ਚੌਕ ਤੋਂ ਮਹਾਨ ਸਿੱਖ ਜਰਨੈਲ ਹਰੀ ਸਿੰਘ ਨਲਵਾ ਦਾ ਬੁੱਤ ਹਟਾ ਦਿੱਤਾ ਗਿਆ ਹੈ। ਅੱਠ ਫੁੱਟ ਉੱਚਾ ਧਾਤ ਦਾ ਢਾਂਚਾ ਸਤੰਬਰ 'ਚ ਬਣਾਇਆ ਗਿਆ ਸੀ। ਇਹ ਬੁੱਤ ਸ਼ਹਿਰ ਦੇ ਸੁੰਦਰੀਕਰਨ ਯੋਜਨਾ ਤਹਿਤ ਲਗਾਇਆ ਗਿਆ ਸੀ। ਰਿਪੋਰਟਾਂ 'ਚ ਦੱਸਿਆ ਗਿਆ ਹੈ ਕਿ ਮੂਰਤੀ ਦੇ ਨਾਲ-ਨਾਲ ਇਸ ਦੇ ਠੋਸ ਆਧਾਰ ਦੀ ਕੀਮਤ ਕਰੀਬ 25 ਲੱਖ ਰੁਪਏ ਹੈ।

ਦਸਣਯੋਗ ਹੈ ਕਿ ਇਹ ਬੁੱਤ ਨੂੰ ਚੌਰਾਹੇ ਲਗਾਉਣ ਨੂੰ  ਲੈਕੇ ਧਾਰਮਿਕ ਸਮੂਹਾਂ ਨੇ ਇਤਰਾਜ਼ ਜਤਾਇਆ ਸੀ। ਇਸ ਤੋਂ ਬਾਅਦ ਪ੍ਰਸ਼ਾਸਨ ਨੇ ਸਮਾਰਕ ਨੂੰ ਚੌਕ ਤੋਂ ਹਟਾ ਦਿੱਤਾ। ਇਸ ਚੌਰਾਹੇ ਦਾ ਨਾਂ ਇਸਲਾਮ ਦੇ ਪਹਿਲੇ ਖਲੀਫਾ ਹਜ਼ਰਤ ਅਬਦੁਲ ਬਕਰ (ਆਰਏ) ਦੇ ਨਾਂ 'ਤੇ ਰੱਖਿਆ ਗਿਆ ਹੈ। ਇਸ ਕਾਰਨ ਹੀ ਬੁੱਤ ਬਾਰੇ ਇਤਰਾਜ਼ ਉਠਾਇਆ ਗਿਆ। ਮੀਡੀਆ ਰਿਪੋਰਟਾਂ ਮੁਤਾਬਕ ਜਰਨੈਲ ਹਰੀ ਸਿੰਘ ਨਲਵਾ ਦੀ ਮੂਰਤੀ ਨੂੰ ਜੀ.ਟੀ. ਰੋਡ 'ਤੇ ਪੂਰਬ ਵੱਲ ਅੱਧਾ ਫਰਲਾਂਗ ਇਕ ਤਲਾਬ 'ਤੇ ਲਿਜਾਇਆ ਜਾਵੇਗਾ। ਇਸ ਦੇ ਨਾਲ ਹੀ ਸਿੱਦੀਕੀ-ਏ-ਅਕਬਰ ਚੌਕ ਵਿਖੇ ਖਲੀਫਾ ਦੇ ਨਾਂ 'ਤੇ ਨਵਾਂ ਸਮਾਰਕ ਸਥਾਪਿਤ ਕੀਤਾ ਜਾਵੇਗਾ।

ਭਾਜਪਾ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਇਸ ਕਾਰਵਾਈ 'ਤੇ ਸਖ਼ਤ ਇਤਰਾਜ਼ ਜਤਾਇਆ। ਉਨ੍ਹਾਂ ਕਿਹਾ ਕਿ ਪਾਕਿਸਤਾਨ ਸਰਕਾਰ ਸਿੱਖ ਇਤਿਹਾਸ ਤੇ ਵਿਰਸੇ ਨੂੰ ਦੇਸ਼ 'ਚੋਂ ਕੱਢਣ ਦੀ ਕੋਸ਼ਿਸ਼ ਕਰ ਰਹੀ ਹੈ। ਸਿਰਸਾ ਨੇ ਟਵੀਟ ਕੀਤਾ, 'ਪਾਕਿਸਤਾਨ ਸਰਕਾਰ ਨੇ ਹਰੀ ਸਿੰਘ ਨਲਵਾ ਦੀ ਹਵੇਲੀ ਦੀ ਮੁਰੰਮਤ ਦਾ ਵਾਅਦਾ ਕੀਤਾ ਸੀ, ਪਰ ਅਜੇ ਤੱਕ ਅਜਿਹਾ ਨਹੀਂ ਹੋਇਆ।