ਅੱਤਵਾਦੀਆਂ ‘ਤੇ ਸਖ਼ਤ ਕਦਮ ਚੁੱਕੇ ਪਾਕਿਸਤਾਨ : ਯੂਰੋਪੀ ਯੂਨੀਅਨ

by mediateam

25 ਫਰਵਰੀ, ਸਿਮਰਨ ਕੌਰ- (NRI MEDIA) :


ਮੀਡਿਆ ਡੈਸਕ (ਸਿਮਰਨ ਕੌਰ) - ਈਯੂ ਨੇ ਪਾਕਿਸਤਾਨ ਨੂੰ ਸੰਯੁਕਤ ਰਾਸ਼ਟਰ ਦੀ ਪਾਬੰਦੀਸ਼ੁਦਾ ਸੂਚੀ 'ਚ ਸ਼ਾਮਲ ਅੱਤਵਾਦੀ ਸੰਗਠਨਾਂ ਤੇ ਪੁਲਵਾਮਾ ਹਮਲੇ ਦੀ ਜ਼ਿੰਮੇਵਾਰੀ ਲੈਣ ਵਾਲੇ ਅੱਤਵਾਦੀਆਂ ਖ਼ਿਲਾਫ਼ ਕਾਰਵਾਈ ਕਰਨ ਲਈ ਕਿਹਾ ਹੈ | ਈ.ਯੂ ਦੇ ਇਸ ਬਿਆਨ ਤੋਂ ਪਹਿਲਾਂ ਅਮਰੀਕਾ ਵੀ ਪਾਕਿਸਤਾਨ ਨੂੰ ਦੋ ਟੁੱਕ ਕਹਿ ਚੁੱਕਾ ਹੈ ਕਿ ਉਹ ਸਾਰੇ ਅੱਤਵਾਦੀ ਸੰਗਠਨਾਂ ਦੀ ਹਮਾਇਤ ਕਰਨਾ ਤੇ ਉਨ੍ਹਾਂ ਨੂੰ ਸੁਰੱਖਿਅਤ ਮੁਹੱਈਆ ਕਰਾਉਣਾ ਤੁਰੰਤ ਬੰਦ ਕਰ ਦਵੇ |


ਈ.ਯੂ ਕਮਿਸ਼ਨ ਦੇ ਡਿਪਟੀ ਚੇਅਰਮੈਨ ਤੇ ਵਿਦੇਸ਼ ਮਾਮਲਿਆਂ ਤੇ ਸੁਰੱਖਿਆ ਨੀਤੀ ਨੂੰ ਆਪਸੀ ਤਣਾਅ ਦੂਰ ਕਰਨ ਦੀ ਅਪੀਲ ਵੀ ਕੀਤੀ | ਪੁਲਵਾਮਾ ਹਮਲੇ ਤੋਂ ਬਾਅਦ ਦੋਵਾਂ ਦੇਸ਼ਾਂ 'ਚ ਤਣਾਅ ਕਾਫ਼ੀ ਵਧ ਗਿਆ ਹੈ | ਈ.ਯੂ ਮੁਤਾਬਕ, 'ਫੈਡਰਿਕਾ ਨੇ ਪਾਕਿਸਤਾਨ ਦੇ ਵਿਦੇਸ਼ ਮੰਤਰੀ ਸ਼ਾਹ ਮਹਿਮੂਦ ਕੁਰੈਸ਼ੀ ਨਾਲ ਐਤਵਾਰ ਨੂੰ ਗੱਲ ਕੀਤੀ ਤੇ ਮੌਜੂਦਾ ਹਾਲਾਤ 'ਤੇ ਚਰਚਾ ਕੀਤੀ |

ਉਨ੍ਹਾਂ ਨੇ ਨਾ ਸਿਰਫ਼ ਸੰਯੁਕਤ ਰਾਸ਼ਟਰ 'ਚ ਸੂਚੀਬੱਧ ਤਮਾਮ ਵਿਸ਼ਵ ਅੱਤਵਾਦੀ ਸੰਗਠਨਾਂ ਬਲਕਿ ਇਸ ਤਰ੍ਹਾਂ ਦੇ ਹਮਲਿਆਂ ਦੀ ਜ਼ਿੰਮੇਵਾਰੀ ਲੈਣ ਵਾਲੇ ਅੱਤਵਾਦੀਆਂ ਖ਼ਿਲਾਫ਼ ਵੀ ਸਪੱਸ਼ਟ ਕਾਰਵਾਈ ਕੀਤੇ ਜਾਣ ਦੀ ਲੋੜ 'ਤੇ ਜ਼ੋਰ ਦਿੱਤਾ | 

More News

NRI Post
..
NRI Post
..
NRI Post
..