ਪਾਕਿਸਤਾਨ ਦੇ ਬਲੂਚਿਸਤਾਨ ‘ਚ ਮੀਂਹ ਅਤੇ ਬਰਫ਼ਬਾਰੀ ਕਾਰਨ ਐਮਰਜੈਂਸੀ ਦਾ ਐਲਾਨ

by

ਕਵੇਟਾ (Nri Media) : ਪਾਕਿਸਤਾਨ ਦੇ ਬਲੂਚਿਸਤਾਨ ਪ੍ਰਾਂਤ ਦੇ ਸੱਤ ਜ਼ਿਲ੍ਹਿਆਂ ਵਿੱਚ ਭਾਰੀ ਮੀਂਹ ਅਤੇ ਬਰਫਬਾਰੀ ਤੋਂ ਬਾਅਦ ਐਮਰਜੈਂਸੀ ਦਾ ਐਲਾਨ ਕਰ ਦਿੱਤਾ ਗਿਆ ਹੈ। ਜਾਣਕਾਰੀ ਮੁਤਾਬਕ ਸੂਬਾਈ ਆਫਤ ਪ੍ਰਬੰਧਨ ਅਥਾਰਟੀ ਨੇ ਐਤਵਾਰ ਨੂੰ ਮਸਤੂੰਗ, ਕਿਲਾ ਅਬਦੁੱਲਾ, ਕੇਚ, ਜਿਯਾਰਤ, ਹਰਨਈ ਅਤੇ ਪਿਸ਼ਿਨ ਜ਼ਿਲ੍ਹੇ ਵਿੱਚ ਐਮਰਜੈਂਸੀ ਐਲਾਨੀ ਹੈ। 

ਮੀਡੀਆ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਜਾਮ ਕਮਾਲ ਖਾਨ ਨੇ ਕਿਹਾ ਕਿ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਹਾਈ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਭਾਰੀ ਬਰਫਬਾਰੀ ਕਾਰਨ ਮੇਹਤਰਜਾਈ ਤੋਂ ਝੋਬ ਤੱਕ ਦਾ ਰਸਤਾ ਬੰਦ ਹੋ ਗਿਆ ਹੈ ਅਤੇ ਕਈ ਵਾਹਨ ਫਸੇ ਹੋਏ ਹਨ।ਦੱਸ ਦਈਏ ਕਿ ਬਲੂਚਿਸਤਾਨ ਵਿੱਚ ਭਾਰੀ ਬਰਫਬਾਰੀ ਕਾਰਨ ਘਰਾਂ ਦੀਆਂ ਛੱਤਾਂ ਡਿੱਗ ਗਈਆਂ ਅਤੇ ਵੱਖ-ਵੱਖ ਥਾਵਾਂ ਉੱਤੇ ਤਿੰਨ ਔਰਤਾਂ ਅਤੇ ਤਿੰਨ ਬੱਚਿਆਂ ਸਣੇ ਘੱਟੋ-ਘੱਟ 10 ਲੋਕਾਂ ਦੀ ਮੌਤ ਹੋ ਗਈ ਹੈ।