ਚੀਨੀ ਵੈਕਸੀਨ ਲਗਵਾਉਣ ਤੋਂ ਬਾਅਦ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਕੋਰੋਨਾ ਪਾਜ਼ੇਟਿਵ

by vikramsehajpal

ਇਸਲਾਮਾਬਾਦ,(ਦੇਵ ਇੰਦਰਜੀਤ) :ਕੌਮੀ ਸਿਹਤ ਸੇਵਾਵਾਂ ਸਬੰਧੀ ਪ੍ਰਧਾਨ ਮੰਤਰੀ ਵਿਸ਼ੇਸ਼ ਸਹਾਇਕ ਨੇ ਟਵੀਟ ਕਰ ਕੇ ਇਸ ਦੀ ਜਾਣਕਾਰੀ ਦਿੱਤੀ ਹੈ।ਪਾਕਿਸਤਾਨੀ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਕੋਰੋਨਾ ਨਾਲ ਇਨਫੈਕਟਿਡ ਹੋ ਗਏ ਹਨ। ਉਹ ਹੋਮ ਆਈਸੋਲੇਸ਼ਨ ਵਿਚ ਹਨ।ਹਾਲ ਹੀ 'ਚ ਉਨ੍ਹਾਂ ਚਾਈਨੀਜ਼ ਵੈਕਸੀਨ ਦੀ ਪਹਿਲੀ ਡੋਜ਼ ਲਈ ਸੀ।

ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੇ ਵੀ ਵੀਰਵਾਰ ਨੂੰ ਚਾਈਨੀਜ਼ ਵੈਕਸੀਨ ਦੀ ਪਹਿਲੀ ਡੋਜ਼ ਲਈ ਸੀ। ਇਸ ਦੌਰਾਨ ਉਨ੍ਹਾਂ ਆਪਣੇ ਦੇਸ਼ ਦੇ ਲੋਕਾਂ ਨੂੰ ਮਹਾਮਾਰੀ ਦੇ ਮਾਮਲਿਆਂ 'ਚ ਵਾਧਾ ਰੋਕਣ ਲਈ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ।

ਪੀਐੱਮ ਦੇ ਦਫ਼ਤਰ ਨੇ ਵੀਰਵਾਰ ਨੂੰ ਟਵੀਟ ਕਰ ਕੇ ਦੱਸਿਆ ਸੀ ਕਿ ਅੱਜ ਪ੍ਰਧਾਨ ਮੰਤਰੀ ਇਮਰਾਨ ਖ਼ਾਨ ਨੂੰ ਟੀਕਾ ਲਗਾਇਆ ਗਿਆ। ਇਸ ਮੌਕੇ ਉਨ੍ਹਾਂ ਦੇਸ਼ ਦੇ ਲੋਕਾਂ ਨੂੰ ਮਹਾਮਾਰੀ ਦੀ ਤੀਸਰੀ ਲਹਿਰ ਦੇ ਮੱਦੇਨਜ਼ਰ ਮਾਪਦੰਡ ਸੰਚਾਲਨ ਪ੍ਰਕਿਰਿਆ ਦਾ ਪੂਰਨ ਸੰਚਾਲਨ ਯਕੀਨੀ ਬਣਾਉਣ ਦੀ ਅਪੀਲ ਕੀਤੀ।