ਭਾਰਤ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਦਾ ਵੱਡਾ ਬਿਆਨ, ਕਿਹਾ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਾਰਤ ਨੂੰ ਲੈ ਕੇ ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ ਨੇ ਕਿਹਾ ਕਿ ਉਸ ਭਾਰਤ ਨਾਲ ਸ਼ਾਂਤੀਪੂਰਨ ਸਬੰਧ ਬਣਾਉਣਾ ਚਾਹੁੰਦੇ ਹਨ ਤੇ ਉਹ ਕਸ਼ਮੀਰ ਦੇ ਮੁੱਦੇ ਦਾ ਵੀ ਹੱਲ ਕਢਣਾ ਚਾਹੁੰਦੇ ਹੈ। ਉਨ੍ਹਾਂ ਨੇ ਕਿਹਾ ਕਿ ਉਹ ਇਸ ਸਬੰਧ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਨਿਭਾਉਣ ਦੀ ਅਪੀਲ ਕਰਦੇ ਹੈ ।ਸ਼ਰੀਫ ਨੇ ਪਾਕਿਸਤਾਨ ਵਿੱਚ ਨਵੇਂ ਨਿਯੁਕਤ ਅਸਟੈਲੀਆਈ ਹਾਈ ਕਮਿਸ਼ਨਰ ਨੀਲ ਹਾਕਿਂਸ ਨਾਲ ਮੁਲਾਕਾਤ ਦੌਰਾਨ ਸਾਂਝੇ ਕੀਤੇ ਸੀ।

ਪ੍ਰਧਾਨ ਮੰਤਰੀ ਨੇ ਕਿਹਾ ਕਿ ਅੰਤਰਰਾਸ਼ਟਰੀ ਭਾਈਚਾਰੇ ਨੂੰ ਇਸ ਸਬੰਧ ਵਿੱਚ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ ਕਿਉਕਿ ਇਹ ਦੱਖਣੀ ਏਸ਼ੀਆ ਵਿੱਚ ਸਥਾਈ ਸ਼ਾਤੀ ਲਈ ਜਰੂਰੀ ਹੈ। ਸ਼ਰੀਫ ਨੇ ਉਸ ਸਹਿਯੋਗ ਨੂੰ ਵੀ ਉਜਾਗਰ ਕੀਤਾ ਜੋ ਕਿ ਪਾਕਿਸਤਾਨ ਨੇ ਅਫਗਾਨਿਸਤਾਨ ਵਿੱਚ ਅੰਤਰਰਾਸ਼ਟਰੀ ਹਿਚਾਰੇ ਲਈ ਜਾਰੀ ਕੀਤਾ ਸੀ। ਅਫਗਾਨਿਸਤਾਨ ਤੋਂ ਨਾਗਰਿਕਾਂ ਤੇ ਹੋਰਨਾਂ ਦੀ ਸੁਰੱਖਿਆ ਨਿਕਾਸੀ ਲਈ ਪਾਕਿਸਤਾਨ ਦੀ ਸਹਿਯੋਗੀ ਭੂਮਿਕਾ ਲਈ ਧੰਨਵਾਦ ਕੀਤਾ ਹੈ।