ਪਾਕਿਸਤਾਨ ਦੀ ਸਖਤੀ: ਪੰਜਾਬ ਤੋਂ ਹਜ਼ਾਰਾਂ ਅਫਗਾਨ ਸ਼ਰਨਾਰਥੀ ਬਾਹਰ!

by nripost

ਇਸਲਾਮਾਬਾਦ (ਪਾਇਲ): ਪਾਕਿਸਤਾਨ ਦੇ ਪੰਜਾਬ ਸੂਬੇ ਦੀ ਸਰਕਾਰ ਨੇ ਗੈਰ-ਕਾਨੂੰਨੀ ਅਫਗਾਨ ਨਿਵਾਸੀਆਂ 'ਤੇ ਆਪਣੀ ਕਾਰਵਾਈ ਤੇਜ਼ ਕਰ ਦਿੱਤੀ ਹੈ, ਇਸ ਮਹੀਨੇ ਇਕੱਲੇ 6,000 ਤੋਂ ਵੱਧ ਲੋਕਾਂ ਨੂੰ ਅਫਗਾਨਿਸਤਾਨ ਭੇਜਿਆ ਗਿਆ ਹੈ। ਇਕ ਮੰਤਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਪੰਜਾਬ ਸਰਕਾਰ ਨੇ 13 ਕਰੋੜ ਦੀ ਆਬਾਦੀ ਵਾਲੇ ਸੂਬੇ 'ਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਅਫਗਾਨਾਂ ਬਾਰੇ ਜਾਣਕਾਰੀ ਦੇਣ ਵਾਲੇ ਪਾਕਿਸਤਾਨੀਆਂ ਨੂੰ 'ਨਗਦ ਇਨਾਮ' ਵੀ ਦਿੱਤਾ ਹੈ। ਪੰਜਾਬ ਦੀ ਸੂਚਨਾ ਮੰਤਰੀ ਆਜ਼ਮਾ ਬੁਖਾਰੀ ਨੇ ਇੱਕ ਬਿਆਨ ਵਿੱਚ ਕਿਹਾ, “ਪੰਜਾਬ ਵਿੱਚ ਗੈਰ-ਕਾਨੂੰਨੀ ਤੌਰ ‘ਤੇ ਰਹਿ ਰਹੇ ਅਫਗਾਨੀਆਂ ਦੇ ਖਿਲਾਫ ਮੁਹਿੰਮ ਪੂਰੇ ਜ਼ੋਰਾਂ ‘ਤੇ ਹੈ।

ਇਹ ਕਾਰਵਾਈ ਸੂਬੇ ਭਰ ਵਿੱਚ ਸੰਗਠਿਤ, ਕਾਨੂੰਨੀ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ "ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਅਫਗਾਨੀਆਂ ਦੀ ਪਛਾਣ ਕਰਨ ਵਾਲਿਆਂ ਨੂੰ ਨਕਦ ਇਨਾਮ ਦਿੱਤੇ ਗਏ ਹਨ, ਅਤੇ ਸੂਚਨਾ ਦੇਣ ਵਾਲੇ ਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ।" ਮੰਤਰੀ ਨੇ ਕਿਹਾ ਕਿ ਨਵੰਬਰ ਵਿੱਚ 6,220 ਗੈਰਕਾਨੂੰਨੀ ਅਫਗਾਨ ਨਾਗਰਿਕਾਂ ਨੂੰ ਪੰਜਾਬ ਤੋਂ ਅਫਗਾਨਿਸਤਾਨ ਡਿਪੋਰਟ ਕੀਤਾ ਗਿਆ ਹੈ ਅਤੇ ਇਹ ਕਾਰਵਾਈ ਜਾਰੀ ਰਹੇਗੀ। ਉਨ੍ਹਾਂ ਕਿਹਾ, "ਸਰਕਾਰ ਇਸ ਮਾਮਲੇ ਵਿੱਚ ਜ਼ੀਰੋ ਟਾਲਰੈਂਸ ਦੀ ਨੀਤੀ 'ਤੇ ਸਖ਼ਤੀ ਨਾਲ ਚੱਲ ਰਹੀ ਹੈ।" ਪਿਛਲੇ ਮਹੀਨੇ, ਪੰਜਾਬ ਸਰਕਾਰ ਨੇ ਸੂਬੇ ਵਿੱਚ ਗੈਰ-ਕਾਨੂੰਨੀ ਤੌਰ 'ਤੇ ਰਹਿ ਰਹੇ ਲਗਭਗ 22,000 ਅਫਗਾਨ ਨਾਗਰਿਕਾਂ ਨੂੰ ਡਿਪੋਰਟ ਕੀਤਾ ਸੀ।

More News

NRI Post
..
NRI Post
..
NRI Post
..