ਜਥੇਦਾਰ ਹਰਪ੍ਰੀਤ ਸਿੰਘ ਦੀ ਸੁਰੱਖਿਆ ਨੂੰ ਲੈ ਕੇ ਪਰਮਜੀਤ ਸਿੰਘ ਦਾ ਵੱਡਾ ਬਿਆਨ, ਕਿਹਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਸ਼੍ਰੋਮਣੀ ਗੁਰਦੁਆਰਾ ਮੈਨੇਜਮੈਂਟ ਕਮੇਟੀ ਦਿੱਲੀ ਦੇ ਸਾਬਕਾ ਪ੍ਰਧਾਨ ਪਰਮਜੀਤ ਸਿੰਘ ਸਰਨਾ ਦਾ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਸੁਰੱਖਿਆ ਨੂੰ ਲੈ ਕੇ ਬਿਆਨ ਸਾਹਮਣੇ ਆਇਆ ਹੈ।

ਸਰਨਾ ਨੇ ਕਿਹਾ ਕਿ ਜੇਕਰ ਜਥੇਦਾਰ ਦੇ ਕਹਿਣ 'ਤੇ ਕੇਂਦਰ ਸਰਕਾਰ ਨੇ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਹੈ ਤਾਂ ਮੈਂ ਇਸ ਨੂੰ ਠੀਕ ਨਹੀਂ ਸਮਝਦਾ ਹਾਂ ਤੇ ਜੇਕਰ ਭਾਰਤ ਸਰਕਾਰ ਨੇ ਆਪਣੀ ਜ਼ਿੰਮੇਵਾਰੀ ਸਮਝਦੇ ਹੋਏ ਉਨ੍ਹਾਂ ਨੂੰ ਸੁਰੱਖਿਆ ਦਿੱਤੀ ਹੈ ਤਾਂ ਉਨ੍ਹਾਂ ਮੈਂ ਨੂੰ ਵਧਾਈ ਦਿੰਦਾ ਹਾਂ।

ਸਰਨਾ ਨੇ ਕਿਹਾ ਕਿ ਭਾਰਤ ਸਰਕਾਰ ਨੂੰ ਪਾਕਿਸਤਾਨ ਸਰਕਾਰ ਨਾਲ ਗੱਲਬਾਤ ਕਰਕੇ ਸਿੱਖਾਂ ਨੂੰ ਸਿਰਫ ਨਨਕਾਣਾ ਸਾਹਿਬ ਲਈ ਵੀਜ਼ਾ ਆਨ ਅਰਾਈਵਲ ਦੀ ਸਹੂਲਤ ਦਿਵਾਉਣੀ ਚਾਹੀਦੀ ਹੈ।