ਪ੍ਰੇਮ ਸਬੰਧਾਂ ਕਾਰਨ ਮਾਪਿਆਂ ਦੇ ਇਕਲੋਤੇ ਪੁੱਤ ਦਾ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ ): ਬਟਾਲਾ ਦੇ ਪਿੰਡ ਲੌਂਗੋਵਾਲ ਤੋਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪ੍ਰੇਮ ਸਬੰਧਾਂ ਕਾਰਨ ਇੱਕ 18 ਸਾਲਾਂ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਦੱਸਿਆ ਜਾ ਰਿਹਾ ਮਾਪਿਆਂ ਦੇ ਇਕਲੋਤੇ 18 ਸਾਲਾਂ ਪੁੱਤ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਨੂੰ ਗੰਭੀਰ ਜਖ਼ਮੀ ਕਰ ਦਿੱਤਾ ਗਿਆ । ਲੋਕਾਂ ਵੱਲੋ ਉਸ ਨੂੰ ਜਖ਼ਮੀ ਹਾਲਤ 'ਚ ਹਸਪਤਾਲ ਭਰਤੀ ਕਰਵਾਇਆ ਗਿਆ, ਉੱਥੇ ਡਾਕਟਰਾਂ ਵੱਲੋ ਹਾਲਤ ਨਾਜ਼ੁਕ ਹੋਣ ਕਰਕੇ ਦੂਜੇ ਹਸਪਤਾਲ ਰੈਫਰ ਕਰ ਦਿੱਤਾ ਗਿਆ । ਦੇਰ ਰਾਤ ਇਲਾਜ਼ ਦੌਰਾਨ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰਿਕ ਮੈਬਰਾਂ ਵਲੋਂ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਜਾ ਰਹੀ ਹੈ ।ਮ੍ਰਿਤਕ ਨੌਜਵਾਨ ਦੀ ਪਛਾਣ ਆਰੀਅਨ ਦੇ ਰੂਪ 'ਚ ਹੋਈ ਹੈ।

ਮ੍ਰਿਤਕ ਦੀ ਮਾਂ ਨੇ ਦੱਸਿਆ ਕਿ ਆਰੀਅਨ ਦੀ ਪਿੰਡ ਦੀ ਇੱਕ ਕੁੜੀ ਨਾਲ ਦੋਸਤੀ ਸੀ, ਜਿਸ ਕਾਰਨ ਕੁਝ ਨੌਜਵਾਨਾਂ ਵਲੋਂ ਉਸ ਨੂੰ ਲਗਾਤਾਰ ਜਾਨੋ ਮਾਰਨ ਦੀ ਧਮਕੀ ਦਿੱਤੀ ਜਾ ਰਹੀ ਸੀ। ਉਸ ਨੇ ਆਪਣੇ ਪੁੱਤ ਨੂੰ ਸਮਝਾਇਆ ਤੇ ਉਸ ਕੁੜੀ ਨਾਲ ਗੱਲ ਕਰਨ ਤੋਂ ਮਨ੍ਹਾ ਕਰ ਦਿੱਤਾ। ਇਸ ਤੋਂ ਬਾਅਦ ਆਰੀਅਨ ਪਿੱਛੇ ਹੱਟ ਗਿਆ ਸੀ ਪਰ ਦੇਰ ਰਾਤ ਕੁੜੀ ਦੇ ਪਰਿਵਾਰਿਕ ਮੈਬਰਾਂ ਨੇ ਘਰ ਆ ਕੇ ਲੜਾਈ ਕਰਨੀ ਸ਼ੁਰੂ ਕਰ ਦਿੱਤੀ, ਜਦੋ ਲੜਾਈ ਤੋਂ ਬਾਅਦ ਆਰੀਅਨ ਘਰੋਂ ਬਾਹਰ ਗਿਆ ਤਾਂ ਉਸ 'ਤੇ ਕੁਝ ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਗੰਭੀਰ ਜਖ਼ਮੀ ਕਰ ਦਿੱਤਾ। ਫਿਲਹਾਲ ਪੁਲਿਸ ਨੇ ਬਿਆਨਾਂ ਦੇ ਆਧਾਰ 'ਤੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ।