ਪਰਗਟ ਸਿੰਘ ਨੇ ਖਿਡਾਰੀਆਂ ਨੂੰ ਸੌਂਪੇ 1.1 ਕਰੋੜ ਦੀ ਇਨਾਮੀ ਰਾਸ਼ੀ ਦੇ ਚੈੱਕ, 150 ਕੋਚ ਤੇ 40 ਕਾਲਜਾਂ ਦੇ ਪ੍ਰਿੰਸੀਪਲ ਤੇ ਪ੍ਰੋਫੈਸਰ ਸਨਮਾਨੇ

by jaskamal

ਨਿਊਜ਼ ਡੈਸਕ : ਪੰਜਾਬੀ ਯੂਨੀਵਰਸਿਟੀ ਦੇ ਖੇਡ ਵਿਭਾਗ ਵੱਲੋਂ ਸੈਸ਼ਨ 2017-18 ਦੇ ਜੇਤੂਆਂ ਲਈ ਕਰਵਾਏ ਗਏ ਸਾਲਾਨਾ ਇਨਾਮ ਵੰਡ ਸਮਾਗਮ ਦੌਰਾਨ ਉਚੇਰੀ ਸਿੱਖਿਆ ਤੇ ਖੇਡ ਵਿਭਾਗ ਮੰਤਰੀ ਪਰਗਟ ਸਿੰਘ ਨੇ ਐਲਾਨ ਕੀਤਾ ਕਿ ਪੰਜਾਬ ਸਰਕਾਰ ਵੱਲੋਂ ਯੂਨੀਵਰਸਿਟੀ ਲਈ ਐਸਟ੍ਰੋਟਰਫ ਹਾਕੀ ਖੇਡ ਮੈਦਾਨ ਤਿਆਰ ਕਰਵਾਇਆ ਜਾਵੇਗਾ। ਸਮਾਗਮ ਦੌਰਾਨ ਖੇਡ ਵਿਭਾਗ ਮੰਤਰੀ ਨੇ ਪੰਜਾਬੀ ਯੂਨੀਵਰਸਿਟੀ ਨਾਲ ਸਬੰਧਤ 650 ਖਿਡਾਰੀਆਂ ਨੂੰ ਇਕ ਕਰੋੜ ਇਕ ਲੱਖ ਦੀ ਇਨਾਮੀ ਰਾਸ਼ੀ ਦੇ ਚੈੱਕ ਸੌਂਪੇ। ਖੇਡ ਮੁਕਾਬਲਿਆਂ ਵਿਚ ਅਹਿਮ ਯੋਗਦਾਨ ਪਾਉਣ ਵਾਲੇ 150 ਕੋਚਾਂ ਤੇ 40 ਕਾਲਜਾਂ ਦੇ ਪ੍ਰਿੰਸੀਪਲਾਂ ਤੇ ਪ੍ਰੋਫੈਸਰਾਂ ਨੂੰ ਵੀ ਸਨਮਾਨਤ ਕੀਤਾ।

ਪਰਗਟ ਸਿੰਘ ਨੇ ਕਿਹਾ ਕਿ ਖੇਡ ਸੱਭਿਆਚਾਰ ਨੂੰ ਵਿਕਸਤ ਕਰਨਾ ਚੰਗੇ ਮਨੁੱਖਾਂ ਦੀ ਸਿਰਜਣਾ ਕਰਨ ਵਾਲਾ ਕਾਰਜ ਹੈ। ਉਨ੍ਹਾਂ ਕਿਹਾ ਕਿ ਇਮਾਰਤਾਂ, ਪੁਲ਼ਾਂ ਆਦਿ ਦੀ ਉਸਾਰੀ ਜਿਹੇ ਕਾਰਜਾਂ ਤੋਂ ਪਹਿਲਾਂ ਇਹ ਕਾਰਜ ਕਰਨੇ ਜ਼ਰੂਰੀ ਹਨ। ਉਨ੍ਹਾਂ ਕਿਹਾ ਕਿ ਸਾਡੀਆਂ ਨੀਤੀਆਂ ਵਿਚ ਮਨੁੱਖੀ ਸਰੋਤ ਪੈਦਾ ਕਰਨ ਉੱਪਰ ਸਮੁੱਚੇ ਬਜਟ ਦਾ ਇਕ ਫ਼ੀਸਦੀ ਹਿੱਸਾ ਵੀ ਪੂਰਾ ਖਰਚ ਨਹੀਂ ਕੀਤਾ ਜਾਂਦਾ। ਇਸ ਸਥਿਤੀ ਨੂੰ ਹੌਲ਼ੀ-ਹੌਲ਼ੀ ਬਦਲਣ ਦੀ ਲੋੜ ਹੈ।