ਜਲੰਧਰ ਕੈਂਟ ਤੋਂ ਪਰਗਟ ਸਿੰਘ ਦੀ ਹੋਈ ਜਿੱਤ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਜਲੰਧਰ ਕੈਂਟ ਤੋਂ ਪਰਗਟ ਸਿੰਘ ਨੇ ਵੱਡੀ ਲੀਡ ਨਾਲ ਜਿੱਤ ਦਰਜ ਕਰ ਲਈ ਹੈ। ਪਰਗਟ ਸਿੰਘ 4100 ਵੋਟਾਂ ਨਾਲ ਜਿੱਤੇ ਹਨ। ਦੱਸ ਦੇਈਏ ਕਿ 2022 ਦੀਆਂ ਵਿਧਾਨ ਸਭਾ ਚੋਣਾਂ ਦੌਰਾਨ ਕਾਂਗਰਸ ਨੇ ਮੁੜ ਪਰਗਟ ਸਿੰਘ ਨੂੰ ਚੋਣ ਮੈਦਾਨ 'ਚ ਉਤਾਰਿਆ ਹੈ, ਜਿੱਥੇ ਇਨ੍ਹਾਂ ਦਾ ਮੁਕਾਬਲਾ ਅਕਾਲੀ ਦਲ ਦੇ ਜਗਬੀਰ ਸਿੰਘ ਬਰਾੜ , 'ਆਪ' ਦੇ ਸੁਰਿੰਦਰ ਸਿੰਘ, ਸੰਯੁਕਤ ਸਮਾਜ ਮੋਰਚਾ ਵੱਲੋਂ ਜਸਵਿੰਦਰ ਸਿੰਘ ਸੰਘਾ ਅਤੇ ਭਾਜਪਾ ਦੇ ਸਰਬਜੀਤ ਸਿੰਘ ਮੱਕੜ ਨਾਲ ਹੋਵੇਗਾ।