ਪ੍ਰਕਾਸ਼ ਸਿੰਘ ਬਾਦਲ ਹੋਏ ਕੋਰੋਨਾ ਪਾਜ਼ੇਟਿਵ, DMC ਵਿਖੇ ਜ਼ੇਰੇ-ਇਲਾਜ

by jaskamal

ਨਿਊਜ਼ ਡੈਸਕ (ਜਸਕਮਲ) : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਪ੍ਰਕਾਸ਼ ਸਿੰਘ ਬਾਦਲ ਦੀ ਰਿਪੋਰਟ ਕੋਰੋਨਾ ਪਾਜ਼ੇਟਿਵ ਆਈ ਹੈ। ਅੱਜ ਉਹ ਲੁਧਿਆਣਾ ਦੇ ਹੀਰੋ ਹਾਰਟ ਹਸਪਤਾਲ 'ਚ ਟੈਸਟ ਕਰਵਾਉਣ ਆਏ ਸਨ। ਸੂਤਰਾਂ ਦੇ ਹਵਾਲੇ ਤੋਂ ਖਬਰ ਆ ਰਹੀ ਹੈ ਕਿ ਉਨ੍ਹਾਂ ਦੀ ਹਾਲਤ ਕਾਫੀ ਖਰਾਬ ਹੋਣ ਤੋਂ ਬਾਅਦ ਉਨ੍ਹਾਂ ਨੂੰ ਲੁਧਿਆਣਾ ਦੇ ਡੀਐੱਮਸੀ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ। ਪਹਿਲੀ ਰਿਪੋਰਟ 'ਚ ਪਾਇਆ ਗਿਆ ਕੋਰੋਨਾ ਪਾਜ਼ੇਟਿਵ, ਦੂਜੀ ਰਿਪੋਰਟ ਦਾ ਨਤੀਜਾ ਆਉਣਾ ਬਾਕੀ ਹੈ।

ਦੱਸਿਆ ਜਾ ਰਿਹਾ ਹੈ ਕਿ ਪ੍ਰਕਾਸ਼ ਸਿੰਘ ਬਾਦਲ ਵੱਲੋਂ ਹਲਕਾ ਲੰਬੀ ਵਿਖੇ ਲਗਾਤਾਰ ਚੋਣ ਪ੍ਰਚਾਰ ਕੀਤਾ ਜਾ ਰਿਹਾ ਸੀ, ਜਿਸ ਕਾਰਨ ਉਨ੍ਹਾਂ ਨੂੰ ਇਸ ਬਿਮਾਰੀ ਨੇ ਘੇਰ ਲਿਆ। ਉਨ੍ਹਾਂ ਦੇ ਸਮਰਥਕਾਂ ਵੱਲੋਂ ਅਪੀਲ ਕੀਤੀ ਜਾ ਰਹੀ ਹੈ ਕਿ ਜੋ ਵੀ ਪਿਛਲੇ ਦਿਨਾਂ 'ਚ ਉਨ੍ਹਾਂ ਦੇ ਸੰਪਰਕ 'ਚ ਆਏ ਹਨ, ਉਹ ਤੁਰੰਤ ਆਈਸੋਲੇਟ ਹੋ ਜਾਣ।

More News

NRI Post
..
NRI Post
..
NRI Post
..