ਪ੍ਰਕਾਸ਼ ਸਿੰਘ ਬਾਦਲ ਵੱਲੋਂ CM ਮਾਨ ਦੇ ਫੈਸਲੇ ਦਾ ਸਵਾਗਤ; ਕਿਹਾ-ਵਿਧਾਇਕਾਂ ਨੂੰ ਨਹੀਂ ਮਿਲਣੀ ਚਾਹੀਦੀ ਪੈਨਸ਼ਨ

by jaskamal

ਨਿਊਜ਼ ਡੈਸਕ : CM ਮਾਨ ਵੱਲੋਂ ਸਾਬਕਾ ਵਿਧਾਇਕਾਂ ਦੀ ਪੈਨਸ਼ਨ ਨੂੰ ਲੈ ਕੇ ਵੱਡਾ ਫੈਸਲਾ ਲਿਆ ਗਿਆ ਹੈ। ਭਗਵੰਤ ਮਾਨ ਨੇ ਐਲਾਨ ਕਰਦਿਆਂ ਕਿਹਾ ਕਿ ਵਿਧਾਇਕ ਭਾਵੇਂ 2 ਵਾਰ ਜਿੱਤੇ ਜਾਂ 7 ਵਾਰ ਜਿੱਤੇ ਪਰ ਉਸ ਨੂੰ ਪੈਨਸ਼ਨ ਸਿਰਫ ਇਕ ਟਰਮ ਦੀ ਹੀ ਮਿਲੇਗੀ। CM ਭਗਵੰਤ ਮਾਨ ਦੇ ਇਸ ਫੈਸਲੇ ਦਾ ਵਿਰੋਧੀ ਪਾਰਟੀਆਂ ਦੇ ਕੁਝ ਆਗੂਆਂ ਵਲੋਂ ਸਵਾਗਤ ਕੀਤਾ ਗਿਆ ਹੈ।

ਸਾਬਕਾ ਵਿਧਾਇਕਾਂ ਦੀ ਪੈਨਸ਼ਨ ਨੂੰ ਲੈ ਕੇ ਸ. ਪ੍ਰਕਾਸ਼ ਸਿੰਘ ਬਾਦਲ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਮੈਂ ਪੈਨਸ਼ਨ ਨੂੰ ਲੈ ਕੇ ਮੁੱਖ ਮੰਤਰੀ ਦੇ ਫੈਸਲੇ ਦਾ ਸਵਾਗਤ ਕਰਦਾ ਹਾਂ। ਉਨ੍ਹਾਂ ਕਿਹਾ ਕਿ ਸਾਬਕਾ ਵਿਧਾਇਕਾਂ ਨੂੰ ਪੈਨਸ਼ਨ ਨਹੀਂ ਮਿਲਣੀ ਚਾਹੀਦੀ। ਮੈਂ ਪਹਿਲਾਂ ਤੋਂ ਹੀ ਪੈਨਸ਼ਨ ਛੱਡ ਚੁੱਕਾ ਹਾਂ। ਉਨ੍ਹਾਂ ਕਿਹਾ ਕਿ ਵਿਧਾਇਕ ਬਣਨਾ ਤਾਂ ਸੇਵਾ ਹੈ। ਜੋ ਨੌਕਰੀ ਕਰਦੇ ਹਨ ਉਨ੍ਹਾਂ ਦਾ ਹੱਕ ਪੈਨਸ਼ਨ ਲੈਣਾ ਹੁੰਦਾ ਹੈ।