ਮਹਾਰਾਣਾ ਪ੍ਰਤਾਪ ਦੇ ਬੁੱਤ ਨਾਲ ਛੇੜਛਾੜ ‘ਤੇ ਪ੍ਰਤਾਪ ਬਾਜਵਾ ਨੇ ਕੀਤੀ ਨਿੰਦਾ,ਕਿਹਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਕਾਹਨੂੰਵਾਨ ’ਚ ਮਹਾਰਾਣਾ ਪ੍ਰਤਾਪ ਦੇ ਬੁੱਤ ਨਾਲ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਕੀਤੀ ਗਈ ਛੇੜਛਾੜ ਦੀ ਹਲਕਾ ਕਾਦੀਆਂ ਦੇ ਵਿਧਾਇਕ 'ਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਸਖ਼ਤ ਨਿੰਦਾ ਕੀਤੀ ਹੈ। ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਮਹਾਰਾਣਾ ਪ੍ਰਤਾਪ ਇਕੱਲੇ ਰਾਜਪੂਤ ਭਾਇਚਾਰੇ ਦੇ ਹੀ ਨਹੀਂ ਸਮੁੱਚੇ ਭਾਰਤ ਦਾ ਗੌਰਵ ਹਨ। ਉਨ੍ਹਾਂ ਕਿਹਾ ਕਿ ਕਾਹਨੂੰਵਾਨ ਵਿਚ ਇਹ ਛੇੜਛਾੜ ਦੀ ਘਟਨਾ ਕੁਝ ਸ਼ਰਾਰਤੀ ਲੋਕਾਂ ਦੀ ਹਰਕਤ ਹੋ ਸਕਦੀ ਹੈ।

ਉਨ੍ਹਾਂ ਦੱਸਿਆ ਕਿ ਇਹ ਬੁੱਤ 'ਤੇ ਪਾਰਕ ਸਠਿਆਲੀ ਤੋਂ ਭੈਣੀ ਮੀਆਂ ਖਾਂ ਤੱਕ ਮਹਾਰਾਣਾ ਪ੍ਰਤਾਪ ਮਾਰਗ ਅਤੇ ਯਾਦਗਾਰੀ ਗੇਟ ਦੀ ਸਥਾਪਨਾ ਹਿਮਾਚਲ ਪ੍ਰਦੇਸ਼ ਦੇ ਮੁੱਖ ਮੰਤਰੀ ਵੀਰ ਭੱਦਰ ਸਿੰਘ ਮੌਕੇ ਕਰਵਾਈ ਸੀ। ਪੰਜਾਬ ਸਰਕਾਰ ਨੂੰ ਅਜਿਹੀਆਂ ਘਟਨਾਵਾਂ ਦਾ ਸਖਤੀ ਨਾਲ ਨੋਟਿਸ ਲੈਣਾ ਚਾਹੀਦਾ ਹੈ, ਕਿਉਂਕਿ ਅਜਿਹੀਆਂ ਘਟਨਾਵਾਂ ਪੰਜਾਬ ਦਾ ਮਾਹੌਲ ਖ਼ਰਾਬ ਕਰ ਸਕਦੀਆਂ ਹਨ।

More News

NRI Post
..
NRI Post
..
NRI Post
..