ਕਾਰਗਿਲ ਵਿਜੇ ਦਿਵਸ ਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਸ਼ਹੀਦਾਂ ਦੇ ਬਲੀਦਾਨ ਨੂੰ ਯਾਦ ਕਰ ਹੋਏ ਭਾਵੁਕ

by vikramsehajpal

ਦਿੱਲੀ (ਦੇਵ ਇੰਦਰਜੀਤ) : ਅੱਜ ਕਾਰਗਿਲ ਵਿਜੇ ਦਿਵਸ ਹੈ। ਇਸ ਦਿਨ ਦੇਸ਼ ਦਾ ਹਰ ਨਾਗਰਿਕ ਭਾਰਤੀ ਹੋਣ 'ਤੇ ਮਾਣ ਮਹਿਸੂਸ ਕਰਦਾ ਹੈ। ਅੱਜ ਕਾਰਗਿਲ ਵਿਜੇ ਦਿਵਸ ਨੂੰ ਪੂਰੇ 22 ਸਾਲ ਹੋ ਗਏ ਹਨ। ਭਾਰਤ ਦੇ ਜਵਾਨਾਂ ਨੇ ਪਾਕਿਸਤਾਨ ਨੂੰ ਜੋ ਕਰਾਰੀ ਹਾਰ ਦਿੱਤੀ ਸੀ, ਉਸ ਇਤਿਹਾਸ ਨੂੰ ਅੱਜ ਯਾਦ ਕਰਨ ਦਾ ਦਿਨ ਹੈ। ਇਸ ਮੌਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਭਾਰਤੀ ਫ਼ੌਜ ਨੂੰ ਸਲਾਮ ਕੀਤਾ।

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਮੌਕੇ ਟਵੀਟ ਕੀਤਾ,''ਕਾਰਗਿਲ ਵਿਜੇ ਦਿਵਸ ਮੌਕੇ ਮੈਂ ਭਾਰਤੀ ਫ਼ੌਜ ਦੇ ਬਲੀਦਾਨ ਨੂੰ ਨਮਨ ਕਰਦਾ ਹਾਂ। ਇਸ ਦੇ ਨਾਲ ਉਨ੍ਹਾਂ ਨੇ ਇਕ ਵੀਡੀਓ ਵੀ ਸ਼ੇਅਰ ਕੀਤੀ ਹੈ।