ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਮਾਮਲੇ ‘ਚ ਪਾਠੀ ਗ੍ਰਿਫ਼ਤਾਰ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਤਰਨਤਾਰਨ ਦੇ ਪਿੰਡ ਮੰਨਣ ਤੋਂ ਮੰਦਭਾਗੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੇ ਮਾਮਲੇ ਵਿੱਚ ਪੁਲਿਸ ਨੇ ਇੱਕ ਪਾਠੀ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀ ਨੇ ਕਿਹਾ ਸਾਨੂੰ ਸੁਚੁਨਾ ਮਿਲੀ ਸੀ ਕਿ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਹੋਈ ਹੈ। ਇਸ ਦੌਰਾਨ ਕਿਸੇ ਦੇ ਘਰ 'ਚ ਰੱਖੇ ਸ੍ਰੀ ਅਖੰਡ ਪਾਠ ਸਾਹਿਬ ਜੀ ਦੇ ਪਾਠ ਸਮੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਫਟੇ ਹੋਏ ਸਨ । ਇਸ ਤੋਂ ਬਾਅਦ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ। ਜਾਂਚ ਦੌਰਾਨ ਪਤਾ ਲੱਗਾ ਕਿ ਗੁਰੂ ਗ੍ਰੰਥ ਸਾਹਿਬ ਜੀ ਬੇਅਦਬੀ ਕਰਨ ਵਾਲਾ ਇੱਕ ਪਾਠੀ ਹੀ ਹੈ ।