Patiala clash : ਪੁਲਿਸ ਵੱਲੋਂ 3 ਲੋਕ ਗ੍ਰਿਫ਼ਤਾਰ, ਮੁੱਖ ਮੁਲਜ਼ਮ ਬਲਜਿੰਦਰ ਪਰਵਾਨਾ ਦੀ ਭਾਲ ਜਾਰੀ

by jaskamal

ਨਿਊਜ਼ ਡੈਸਕ : ਪਟਿਆਲਾ 'ਚ ਫਿਲਹਾਲ ਸ਼ਾਂਤੀ ਹੈ। ਸਥਾਨਕ ਕਾਲੀ ਮਾਤਾ ਮੰਦਰ ਦੇ ਬਾਹਰ ਸ਼ੁੱਕਰਵਾਰ ਨੂੰ ਹੋਈ ਝੜਪ ਤੋਂ ਬਾਅਦ ਪੰਜਾਬ ਦੇ ਪਟਿਆਲਾ 'ਚ ਮੋਬਾਈਲ ਇੰਟਰਨੈਟ ਸੇਵਾਵਾਂ ਨੂੰ ਮੁਅੱਤਲ ਕਰ ਦਿੱਤਾ ਸੀ, ਜਿਸ ਨੂੰ ਅੱਜ ਮੁੜ ਬਹਾਲ ਕਰ ਦਿੱਤਾ ਹੈ। ਕਾਲੀ ਮਾਤਾ ਮੰਦਰ ਦੇ ਬਾਹਰ ਝੜਪ ਵਾਲੀ ਥਾਂ 'ਤੇ ਭਾਰੀ ਪੁਲਿਸ ਸੁਰੱਖਿਆ ਤਾਇਨਾਤ ਕੀਤੀ ਗਈ ਹੈ। ਪਟਿਆਲਾ ਪੁਲਿਸ ਨੇ ਕੱਲ੍ਹ ਹਰੀਸ਼ ਸਿੰਗਲਾ ਨੂੰ ਗ੍ਰਿਫਤਾਰ ਕੀਤਾ ਸੀ, ਜਿਸ ਨੂੰ ਅੱਜ ਅਦਾਲਤ 'ਚ ਪੇਸ਼ ਕੀਤਾ, ਅਦਾਲਤ ਨੇ ਹਰੀਸ਼ ਸਿੰਗਲਾ ਨੂੰ ਦੋ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜ ਦਿੱਤਾ ਹੈ। ਇਸ ਤੋਂ ਇਲਾਵਾ ਦੋ ਹੋਰ ਮੁਲਜ਼ਮਾਂ ਨੂੰ ਪੁਲਿਸ ਨੇ ਕਾਬੂ ਕੀਤਾ ਹੈ।

ਅੱਜ ਪਟਿਆਲਾ ਹਿੰਸਾ 'ਚ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕੀਤੀ ਹੈ। ਪਟਿਆਲਾ ਦੇ ਆਈ ਜੀ ਪ੍ਰੈਸ ਕਾਨਫਰੰਸ ਰਾਹੀਂ ਜਾਣਕਾਰੀ ਦਿੱਤੀ ਹੈ ਕਿ ਪਟਿਆਲਾ ਪੁਲਿਸ ਨੇ ਮੁੱਖ ਸਾਜ਼ਿਸ਼ਕਰਤਾ ਦੀ ਪਛਾਣ ਬਰਜਿੰਦਰ ਸਿੰਘ ਪਰਵਾਨਾ ਮੁੱਖ ਸਾਜ਼ਿਸ਼ਕਰਤਾ ਵਜੋਂ ਕੀਤੀ ਗਈ। ਮੁੱਖ ਸਾਜ਼ਿਸ਼ਕਾਰ ਬਰਜਿੰਦਰ ਸਿੰਘ ਪਰਵਾਨਾ ਨੂੰ ਫੜਨ ਲਈ ਪੁਲਿਸ ਛਾਪੇਮਾਰੀ ਕਰ ਰਹੀ ਹੈ। ਪਰਵਾਨਾ ਦਾ ਅਪਰਾਧਿਕ ਰਿਕਾਰਡ ਹੈ, ਉਸ ਵਿਰੁੱਧ ਪਹਿਲਾਂ ਵੀ ਦੋ ਕੇਸ ਦਰਜ ਸਨ ਅਤੇ ਪਹਿਲਾਂ ਵੀ ਗ੍ਰਿਫਤਾਰ ਕੀਤਾ ਗਿਆ ਸੀ। ਪੰਜਾਬ ਪੁਲਿਸ ਵੱਲੋਂ ਵੱਖ-ਵੱਖ ਥਾਵਾਂ 'ਤੇ ਤੇਜ਼ ਛਾਪੇਮਾਰੀ ਜਾਰੀ ਹੈ।  ਬਾਕੀ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਲਈ ਪੰਜਾਬ ਪੁਲੀਸ ਛਾਪੇਮਾਰੀ ਕਰ ਰਹੀ ਹੈ।  ਹੁਣ ਤੱਕ ਹਰੀਸ਼ ਸਿੰਗਲਾ, ਕੁਲਦੀਪ ਸਿੰਘ ਅਤੇ ਦਲਜੀਤ ਸਿੰਘ  ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।ਇਸ ਤੋਂ ਇਲਾਵਾ 25 ਲੋਕਾਂ ਖਿਲਾਫ ਕੇਸ ਦਰਜ ਹੈ ਅਤੇ 22 ਦੀ ਗ੍ਰਿਫਤਾਰੀ ਬਾਕੀ ਹੈ।