ਪਟਿਆਲਾ : ਕਾਂਗਰਸੀ ਵਰਕਰ ‘ਤੇ ਹਮਲਾ, ਬੁਰੀ ਤਰ੍ਹਾਂ ਜ਼ਖਮੀ ਹੋਇਆ ਆਗੂ

by jagjeetkaur

ਪਟਿਆਲਾ 'ਚ ਰਹਿੰਦੇ ਕਾਂਗਰਸੀ ਆਗੂ ‘ਤੇ ਕੁਝ ਵਿਅਕਤੀਆਂ ਵੱਲੋਂ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਹਮਲੇ ਦੌਰਾਨ ਇੱਕ ਕਾਂਗਰਸੀ ਵਰਕਰ ਕ੍ਰਿਸ਼ਨ ਕੁਮਾਰ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ। ਜਿਸ ਤੋਂ ਉਸ ਨੂੰ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ, ਜਿੱਥੇ ਉਸ ਦਾ ਇਲਾਜ ਚੱਲ ਰਿਹਾ ਹੈ।

ਮਿਲੀ ਜਾਣਕਾਰੀ ਮੁਤਾਬਿਕ ਕ੍ਰਿਸ਼ਨ ਕੁਮਾਰ ਦੀ ਲੱਤ ਅਤੇ ਇਕ ਬਾਂਹ ‘ਤੇ ਗੰਭੀਰ ਸੱਟਾਂ ਲੱਗੀਆਂ ਹਨ। ਕ੍ਰਿਸ਼ਨ ਕੁਮਾਰ ਨੇ ਦੱਸਿਆ ਕਿ ਉਹ 26 ਜਨਵਰੀ ਨੂੰ ਪੰਜਾਬੀ ਯੂਨੀਵਰਸਿਟੀ ਜਾਣ ਲਈ ਘਰੋਂ ਨਿਕਲਿਆ ਸੀ ਜਿਸ ਉਪਰੰਤ ਕਰੀਬ 25 ਵਿਅਕਤੀਆਂ ਨੇ ਉਸ ‘ਤੇ ਹਮਲਾ ਕਰਕੇ ਉਸਨੂੰ ਜ਼ਖਮੀ ਕਰ ਦਿੱਤਾ ਅਤੇ ਕਾਰ ਦੀ ਭੰਨਤੋੜ ਕੀਤੀ। ਇਸ ਦੇ ਨਾਲ ਹੀ ਉਸਨੇ ਦੱਸਿਆ ਕਿ ਉਹ ਪਟਾਕੇ ਵੇਚਣ ਦਾ ਧੰਦਾ ਕਰਦਾ ਹੈ ਅਤੇ ਦੋ ਸਾਲ ਪਹਿਲਾਂ ਪਟਾਕਿਆਂ ਦੇ ਕਾਰੋਬਾਰ ਨੂੰ ਲੈ ਕੇ ਦੋਵਾਂ ਵਿਚਾਲੇ ਝਗੜਾ ਹੋਇਆ ਸੀ। ਕ੍ਰਿਸ਼ਨ ਕੁਮਾਰ ਨੇ ਦੋਸ਼ ਲਾਇਆ ਕਿ ਉਸ ‘ਤੇ ਯੋਜਨਾ ਬਣਾ ਕੇ ਹਮਲਾ ਕੀਤਾ ਗਿਆ ਹੈ।