ਪਟਿਆਲਾ ਦੇ ਆਈਜੀ ਤੇ ਐਸਐਸਪੀ ਦਾ ਹੋਇਆ ਤਬਾਦਲਾ

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਭਗਵੰਤ ਮਾਨ ਸਰਕਾਰ ਨੇ ਪਟਿਆਲਾ ਹਿੰਸਾ ਮਗਰੋਂ ਪਟਿਆਲਾ ਰੇਂਜ ਦੇ ਇੰਸਪੈਕਟਰ ਜਨਰਲ ਆਫ਼ ਪੁਲਿਸ (ਆਈ.ਜੀ.), ਪਟਿਆਲਾ ਦੇ ਸੀਨੀਅਰ ਪੁਲਿਸ ਕਪਤਾਨ (ਐਸ.ਐਸ.ਪੀ.) ਤੇ ਐਸ.ਪੀ. ਦਾ ਫੌਰੀ ਪ੍ਰਭਾਵ ਨਾਲ ਤਬਾਦਲਾ ਕਰ ਦਿੱਤਾ। ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਮੁਖਵਿੰਦਰ ਸਿੰਘ ਛੀਨਾ ਨੂੰ ਪਟਿਆਲਾ ਦਾ ਨਵਾਂ ਆਈ.ਜੀ, ਦੀਪਕ ਪਾਰਿਕ ਨੂੰ ਐਸ.ਐਸ.ਪੀ. ਅਤੇ ਵਜ਼ੀਰ ਸਿੰਘ ਨੂੰ ਐਸ.ਪੀ. ਨਿਯੁਕਤ ਕੀਤਾ ਗਿਆ ਹੈ।

ਦੱਸ ਦੇਈਏ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਪਟਿਆਲਾ ਵਿਚ ਝੜਪ ਹੋਣ ਦੀ ਘਟਨਾ ਨੂੰ ਬਹੁਤ ਹੀ ਨਿੰਦਣਯੋਗ ਅਤੇ ਮੰਦਭਾਗਾ ਦੱਸਿਆ ਹੈ। ਸੀਐਮ ਭਗਵੰਤ ਮਾਨ ਪਟਿਆਲਾ ਹਿੰਸਾ ਮਾਮਲੇ ਨੂੰ ਲੈ ਕੇ ਪੁਲਿਸ ਦੀ ਕਾਰਵਾਈ ਤੋਂ ਕਾਫੀ ਨਾਰਾਜ਼ ਹਨ। ਪੂਰੇ ਮਾਮਲੇ 'ਚ ਹਿੰਸਾ ਦੀ ਸੰਭਾਵਨਾ ਦੇ ਬਾਵਜੂਦ ਸਥਿਤੀ ਨੂੰ ਹਲਕੇ 'ਚ ਲੈਣ 'ਤੇ ਮੁੱਖ ਮੰਤਰੀ 'ਚ ਨਰਾਜ਼ਗੀ ਹੈ।

More News

NRI Post
..
NRI Post
..
NRI Post
..