Patiala News : ਹੋਸਟਲ ਦੇ ਕਮਰੇ ‘ਚ ਲੜਕੀ ਨੇ ਚੁੱਕਿਆ ਖੌਫ਼ਨਾਕ ਕਦਮ | The Tv Nri

by jaskamal

ਨਿਊਜ਼ ਡੈਸਕ : ਪਟਿਆਲਾ Patiala ਵਿਖੇ ਇਕ ਇਕ 23 ਲੜਕੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ। ਉਕਤ ਲੜਕੀ ਪਟਿਆਲਾ ਰਾਜਿੰਦਰਾ ਹਸਪਤਾਲ ਵਿਖੇ ਰੇਡੀਓਗ੍ਰਾਫਰ ਸੀ। ਇਸ ਸਬੰਧੀ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਘਟਨਾ ਪਟਿਆਲਾ ਜ਼ਿਲ੍ਹੇ ਦੇ ਸਰਕਾਰੀ ਰਾਜਿੰਦਰਾ ਹਸਪਤਾਲ ਦੀ ਹੈ। ਜਾਂਚ ਅਧਿਕਾਰੀ ASI ਪਵਨ ਕੁਮਾਰ ਨੇ ਕਿਹਾ ਕਿ ਗੁਰਦਾਸਪੁਰ ਦੀ ਰਹਿਣ ਵਾਲੀ 23 ਸਾਲਾ ਆਰਤੀ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਦੇ ਰੇਡੀਓਲੋਜੀ ਵਿਭਾਗ 'ਚ ਬਤੌਰ ਰੇਡੀਓਗ੍ਰਾਫਰ ਵਜੋਂ ਸੇਵਾਵਾਂ ਨਿਭਾ ਰਹੀ ਸੀ।i

ਵੀਰਵਾਰ ਰਾਤ ਹੀ ਉਹ ਘਰੋਂ ਹੋਸਟਲ ਵਾਪਸ ਆਈ ਸੀ। ਸ਼ੁੱਕਰਵਾਰ ਸਵੇਰੇ ਜਦੋਂ ਆਰਤੀ ਦੇ ਕਮਰੇ ਦਾ ਦਰਵਾਜ਼ਾ ਕਾਫੀ ਦੇਰ ਤੱਕ ਨਾ ਖੁੱਲ੍ਹਿਆ ਤਾਂ ਉਥੇ ਦੇ ਮੁਲਾਜ਼ਮਾਂ ਨੇ ਤੁਰੰਤ ਪੁਲਿਸ ਨੂੰ ਸੂਚਿਤ ਕੀਤਾ। ਮੌਕੇ 'ਤੇ ਪਹੁੰਚੀ ਪੁਲਿਸ ਨੇ ਕਮਰੇ ਦਾ ਦਰਵਾਜ਼ਾ ਤੋੜਿਆ ਤਾਂ ਆਰਤੀ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ।