Patiala Violence : ਜਾਂਚ ‘ਚ ਤੇਜ਼ੀ ਲਿਆਉਣ ਲਈ ਸੂਬਾ ਸਰਕਾਰ ਵੱਲੋਂ SIT ਦਾ ਗਠਨ

by jaskamal

ਨਿਊਜ਼ ਡੈਸਕ : ਪਟਿਆਲਾ ਝੜਪ ਦੀ ਜਾਂਚ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਦਾ ਗਠਨ ਕੀਤਾ ਗਿਆ ਹੈ। ਪਟਿਆਲਾ ਦੇ ਐੱਸਪੀ ਡਿਟੈਕਟਿਵ ਡਾ. ਮਹਿਤਾਬ ਸਿੰਘ ਇਸ ਐਸਆਈਟੀ ਦੇ ਮੁੱਖੀ ਹੋਣਗੇ। ਹੋਰਨਾਂ ਮੈਂਬਰਾਂ 'ਚ ਡੀਐਸਪੀ ਸਿਟੀ ਕ੍ਰਿਸ਼ਨ ਕੁਮਾਰ ਪੈਂਥੇ ਅਤੇ ਉਨ੍ਹਾਂ ਤੋਂ ਇਲਾਵਾ ਐੱਸਐੱਚਓ ਕੋਤਵਾਲੀ ਤੇ ਇੰਚਾਰਜ ਸੀਆਈਏ ਪਟਿਆਲਾ ਨੂੰ ਸ਼ਾਮਲ ਕੀਤਾ ਗਿਆ ਹੈ।

ਪੁਲਿਸ ਦੇ ਸੂਤਰਾਂ ਨੇ ਇਹ ਪੁਸ਼ਟੀ ਕੀਤੀ ਹੈ ਕਿ ਜਾਂਚ 'ਚ ਤੇਜ਼ੀ ਲਿਆਉਣ ਦੇ ਲਈ ਸੂਬਾ ਸਰਕਾਰ ਵੱਲੋਂ SIT ਦਾ ਗਠਨ ਕੀਤਾ ਗਿਆ ਹੈ।29 ਅਪ੍ਰੈਲ ਨੂੰ ਪਟਿਆਲਾ 'ਚ ਵਾਪਰੀ ਝੜਪ ਤੋਂ ਬਾਅਦ ਪੰਜਾਬ ਦੀ ਨਵੀਂ ਚੁਣੀ ਆਮ ਆਦਮੀ ਪਾਰਟੀ ਸਰਕਾਰ ਲਈ ਅਤੇ ਖਾਸ ਤੌਰ 'ਤੇ ਮੁੱਖ ਮੰਤਰੀ ਭਗਵੰਤ ਮਾਨ ਲਈ ਇਹ ਕਾਨੂੰਨ ਵਿਵਸਥਾ ਦੀ ਪਹਿਲੀ ਵੱਡੀ ਚੁਣੌਤੀ ਹੈ।