ਨਸ਼ਾ ਖਰੀਦਣ ਆਏ 2 ਮੁੰਡਿਆਂ ਨੂੰ ਲੋਕਾਂ ਨੇ ਕੀਤਾ ਕਾਬੂ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਾਛੀਵਾੜਾ ਸਾਹਿਬ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੇ ਪਿਛਲੇ ਦਿਨੀਂ ਪੁਲਿਸ ਵਲੋਂ ਕੀਤੀ ਛਾਪੇਮਾਰੀ ਦੌਰਾਨ ਨਸ਼ਾ ਵੇਚਣ ਵਾਲੇ ਫਰਾਰ ਹੋ ਗਏ ਪਰ ਹੁਣ ਫਿਰ ਇਨ੍ਹਾਂ ਦੀਆਂ ਸਰਗਰਮੀਆਂ ਦੇਖਣ ਨੂੰ ਮਿਲ ਰਹੀਆਂ ਹਨ। ਦੱਸਿਆ ਜਾ ਰਿਹਾ ਪਿੰਡ ਧਨੂਰ ਦੇ ਰਹਿਣ ਵਾਲੇ 2 ਮੁੰਡੇ ਚਿੱਟਾ ਲੈਣ ਆਏ, ਜਿਨ੍ਹਾਂ ਨੂੰ ਪਿੰਡ ਦੇ ਲੋਕਾਂ ਨੇ ਫੜ ਕੇ ਪੁਲਿਸ ਦੇ ਹਵਾਲੇ ਕਰ ਦਿੱਤਾ। ਫੜੇ ਗਏ ਨੌਜਵਾਨਾਂ ਨੇ ਦੱਸਿਆ ਕਿ ਉਨ੍ਹਾਂ ਨੂੰ ਸ਼ੇਰਗੜ੍ਹ ਤੋਂ ਕਿਸੇ ਨੇ ਭੇਜਿਆ ਹੈ ਤੇ ਉਹ ਇੱਥੇ ਸੜਕ 'ਤੇ ਆ ਕੇ ਖੜ੍ਹੇ ਹੋ ਜਾਂਦੇ ਹਨ । ਉਨ੍ਹਾਂ ਨੂੰ ਇੱਕ ਸਖਸ਼ ਚਿੱਟਾ ਦੇ ਕੇ ਪੈਸੇ ਲੈ ਕੇ ਚਲਾ ਜਾਂਦਾ ਹੈ।

ਅੱਜ ਦੋਵੇ ਨੌਜਵਾਨ ਨਸ਼ਾ ਸਪਲਾਈ ਕਰਨ ਵਾਲੇ ਦਾ ਇੰਤਜਾਰ ਕਰ ਰਹੇ ਸੀ ਕਿ ਪਿੰਡ ਵਾਸੀਆਂ ਨੇ ਉਨ੍ਹਾਂ ਨੂੰ ਸ਼ੱਕੀ ਹਾਲਤ 'ਚ ਕਾਬੂ ਕਰ ਲਿਆ ਤੇ ਪੁੱਛਗਿੱਛ ਦੌਰਾਨ ਉਨ੍ਹਾਂ ਨੇ ਕਬੂਲ ਕੀਤਾ ਕਿ ਉਹ ਇੱਥੇ ਨਸ਼ਾ ਲੈਣ ਆਏ ਹਨ। ਪੁਲਿਸ ਵਲੋਂ ਕੀਤੀ ਤਲਾਸ਼ੀ ਦੌਰਾਨ ਨੌਜਵਾਨਾਂ ਕੋਲੋਂ ਸਰਿੰਜ ਬਰਾਮਦ ਹੋਈ ਹੈ। ਫਿਲਹਾਲ ਪੁਲਿਸ ਨੇ ਮਾਮਲਾ ਦਰਜ਼ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ।