ਕੇਜਰੀਵਾਲ ਦਾ ਵਿਰੋਧ ਕਰਨ ਲਈ 150 ਰੁਪਏ ਦਿਹਾੜੀ ‘ਤੇ ਲਿਆਂਦੇ ਗਏ ਲੋਕ !

by

ਬਰਨਾਲਾ (ਵਿਕਰਮ ਸਹਿਜਪਾਲ) : ਸੰਗਰੂਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਭਗਵੰਤ ਮਾਨ ਦੇ ਹੱਕ ਵਿੱਚ ਚੋਣ ਪ੍ਰਚਾਰ ਕਰਨ ਲਈ ਅੱਜ ਆਮ ਆਦਮੀ ਪਾਰਟੀ ਦੇ ਕੌਮੀ ਪ੍ਰਧਾਨ ਅਰਵਿੰਦ ਕੇਜਰੀਵਾਲ ਨੇ ਰੋਡ ਸ਼ੋਅ ਕੀਤਾ। ਬਰਨਾਲਾ ਵਿੱਚ ਇਸ ਰੋਡ ਸ਼ੋਅ ਨੂੰ ਲੈਕੇ ਲੋਕਾਂ ਵਿੱਚ ਕਾਫ਼ੀ ਉਤਸ਼ਾਹ ਪਾਇਆ ਗਿਆ। ਇਸ ਮੌਕੇ ਆਮ ਆਦਮੀ ਪਾਰਟੀ ਦੇ ਬਰਨਾਲਾ ਤੋਂ ਵਿਧਾਇਕ ਗੁਰਮੀਤ ਸਿੰਘ ਮੀਤ ਹੇਅਰ ਨੇ ਦੱਸਿਆ ਕਿ ਇਸ ਵਾਰ ਲੋਕਾਂ ਵਿੱਚ ਇਸ ਗੱਲ ਨੂੰ ਲੈਕੇ ਕਿਆਸ ਅਰਾਈਆਂ ਹਨ ਕਿ ਭਗਵੰਤ ਮਾਨ ਜਿਆਦਾ ਵੋਟਾਂ ਨਾਲ ਜਿੱਤ ਹਾਸਲ ਕਰੇਗਾ ਜਾ ਨਹੀਂ।

ਗੁਰਮੀਤ ਹੇਅਰ ਨੇ ਕਿਹਾ ਕਿ ਆਮ ਆਦਮੀ ਪਾਰਟੀ ਲਈ ਜਿਹੜਾ ਜੋਸ਼ 2014 'ਚ ਸੀ, ਉਹੀ ਜੋਸ਼ ਹੁਣ ਮੁੜ 2019 ਦੀਆਂ ਚੋਣਾਂ 'ਚ ਦੇਖਣ ਨੂੰ ਮਿਲ ਰਿਹਾ ਹੈ। ਉਨ੍ਹਾਂ ਕੈਪਟਨ ਸਰਕਾਰ 'ਤੇ ਵੀ ਨਿਸ਼ਾਨਾ ਸਾਧਦਿਆਂ ਕਿਹਾ ਕਿ 'ਆਪ' ਦਾ ਮੁੱਖ ਏਜੰਡਾ ਕੈਪਟਨ ਦੀ ਸਰਕਾਰ ਵੱਲੋਂ ਕੀਤੀਆਂ ਗਈਆਂ ਵਧੀਕੀਆਂ ਬਾਰੇ ਲੋਕਾਂ ਨੂੰ ਦੱਸਣਾ ਹੈ। ਗੁਰਮੀਤ ਹੇਅਰ ਨੇ ਕਿਹਾ ਕਿ ਅਰਵਿੰਦ ਕੇਜਰੀਵਾਲ ਦਾ ਵਿਰੋਧ ਕਰਨ ਵਾਲੇ ਲੋਕ ਵਿਰੋਧੀਆਂ ਵੱਲੋਂ 150 ਰੁਪਏ ਦਿਹਾੜੀ 'ਤੇ ਲਿਆਂਦੇ ਗਏ ਹਨ। ਉਨ੍ਹਾਂ ਕਿਹਾ ਕਿ ਅਕਾਲੀ-ਭਾਜਪਾ ਆਮ ਆਦਮੀ ਪਾਰਟੀ ਦੀ ਲਹਿਰ ਨੂੰ ਦੇਖ ਕੇ ਬੁਖਲਾ ਗਈ ਹੈ।

More News

NRI Post
..
NRI Post
..
NRI Post
..