ਗਰਮੀ ਤੇ ਹੁੰਮਸ ਤੋਂ ਲੋਕਾਂ ਨੂੰ ਮਿਲੀ ਰਾਹਤ, ਜਾਣੋ ਅੱਜ ਕਿਹੜੇ ਜ਼ਿਲ੍ਹਿਆਂ ‘ਚ ਪਵੇਗਾ ਮੀਂਹ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਬੀਤੀ ਦਿਨੀਂ ਪੰਜਾਬ ਦੇ ਕਈ ਇਲਾਕਿਆਂ 'ਚ ਭਾਰੀ ਬਰਸਾਤ ਹੋਈ ਜਿਸ ਕਰਕੇ ਲੋਕਾਂ ਨੂੰ ਗਰਮੀ ਤੇ ਹੁੰਮਸ ਤੋਂ ਰਾਹਤ ਮਿਲੀ ਹੈ , ਉੱਥੇ ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਕੁਝ ਜ਼ਿਲ੍ਹਿਆਂ 'ਚ ਮੌਸਮ ਫਿਰ ਕਰਵਟ ਲੈ ਸਕਦਾ ਹੈ। ਮੋਹਾਲੀ, ਅੰਮ੍ਰਿਤਸਰ, ਜਲੰਧਰ, ਮੋਗਾ, ਮਾਨਸਾ, ਸ੍ਰੀ ਫਤਿਹਗੜ੍ਹ ਸਾਹਿਬ ਸਮੇਤ ਕਈ ਇਲਾਕਿਆਂ 'ਚ ਅੱਜ ਸ਼ਾਮ ਤੱਕ ਭਾਰੀ ਬਾਰਿਸ਼ ਤੇ ਤੇਜ਼ ਹਵਾਵਾਂ ਚੱਲਣ ਦੇ ਆਸਾਨ ਹਨ । ਜ਼ਿਕਰਯੋਗ ਹੈ ਕਿ ਪੰਜਾਬ 'ਚ ਇੰਨੀ ਦਿਨੀਂ ਹੁੰਮਸ ਭਰੀ ਗਰਮੀ ਤੋਂ ਲੋਕ ਕਾਫੀ ਪ੍ਰੇਸ਼ਾਨ ਹਨ । ਇਸ ਦੌਰਾਨ ਮੌਸਮ ਵਿਭਾਗ ਵਲੋਂ ਮੌਸਮ ਨੂੰ ਲੈ ਕੇ ਚੇਤਾਵਨੀ ਵੀ ਜਾਰੀ ਕੀਤੀ ਗਈ ਹੈ। ਬਠਿੰਡਾ ,ਫਿਰੋਜ਼ਪੁਰ, ਫਰੀਦਕੋਟ 'ਚ ਕਾਲੇ ਬੱਦਲ ਰਹਿਣਗੇ, ਜਦਕਿ ਬਾਕੀ ਜ਼ਿਲ੍ਹਿਆਂ 'ਚ ਮੀਂਹ ਪਵੇਗਾ ।