ਭਾਰੀ ਮੀਂਹ ਨਾਲ ਲੋਕਾਂ ਨੂੰ ਮਿਲੀ ਗਰਮੀ ਤੋਂ ਰਾਹਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਚੰਡੀਗੜ੍ਹ 'ਚ ਭਾਰੀ ਮੀਂਹ ਪੈਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਦੱਸ ਦਈਏ ਜਲੰਧਰ 'ਚ ਵੀ ਸਵੇਰੇ ਬਾਰਿਸ਼ ਹੋਣ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੀਂਹ ਕਾਰਨ ਕਿਸਾਨਾਂ ਦੇ ਚਿਹਰਿਆਂ ਤੇ ਵੀ ਖੁਸ਼ੀ ਦੇਖਣ ਨੂੰ ਮਿਲੀ ਹੈ।

ਬਿਜਲੀ ਦੀ ਮੰਗ ਘਟਣ ਕਾਰਨ ਬਿਜਲੀ ਵਿਭਾਗ ਨੂੰ ਸੁਖ ਦਾ ਸਾਹ ਆਇਆ ਹੈ ਕਿ ਇਲਾਕਿਆਂ 'ਚ ਭਾਰੀ ਬਾਰਿਸ਼ ਨਾਲ ਲੋਕਾਂ ਨੂੰ ਮੁਸ਼ਕਿਲਾਂ ਦਾ ਸਾਮਣਾ ਕਰਨਾ ਪਾ ਰਿਹਾ ਹੈ। ਮੌਸਮ ਵਿਭਾਗ ਅਨੁਸਾਰ ਚੰਡੀਗੜ੍ਹ 'ਚ 51.7 ਐੱਮ ਐੱਮ, ਜਲੰਧਰ 'ਚ 14.5 ਐੱਮ ਐੱਮ, ਫਿਰੋਜ਼ਪੁਰ 'ਚ 32 ਐੱਮ ਐੱਮ ਬਾਰਿਸ਼ ਹੋਈ ਹੈ।

ਜਿਕਰਯੋਗ ਹੈ ਕਿ ਸਪੇਨ 'ਚ ਗਰਮੀ ਕਾਰਨ 84 ਲੋਕਾਂ ਦੀ ਮੌਤ ਹੋ ਗਈ ਸੀ । ਦੱਸ ਦਈਏ ਕਈ ਸ਼ਹਿਰਾ 'ਚ ਭਾਰੀ ਬਾਰਿਸ਼ ਹੋਣ ਨਾਲ ਜਾਨੀ ਨੁਕਸਾਨ ਹੋਇਆ ਹੈ ਤੇ ਕਈ ਲੋਕਾਂ ਦੀ ਮੌਤਾਂ ਵੀ ਹੋਇਆ ਹਨ।