ਪਟਿਆਲਾ ਘਟਨਾ ਪਿੱਛੇ ਭਾਜਪਾ, ਸ਼ਿਵ ਸੈਨਾ ਤੇ ਅਕਾਲੀ ਦਲ ਦੇ ਲੋਕ ਸ਼ਾਮਲ : ਮਾਨ

by jaskamal

ਨਿਊਜ਼ ਡੈਸਕ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦਾ ਪਟਿਆਲਾ ਝੜਪ 'ਤੇ ਬਿਆਨ ਸਾਹਮਣੇ ਆਇਆ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਪਟਿਆਲਾ 'ਚ ਫਿਲਹਾਲ ਸ਼ਾਂਤੀ ਹੈ। ਸ਼ਿਵ ਸੈਨਾ, ਕਾਂਗਰਸ ਅਤੇ ਸ਼੍ਰੋਮਣੀ ਅਕਾਲੀ ਦਲ ਉਥੇ ਸਨ ਅਤੇ ਉਹ ਉਨ੍ਹਾਂ ਦੇ ਵਰਕਰ ਸਨ ਜੋ ਆਪਸ ਵਿਚ ਭਿੜ ਗਏ। ਪੁਲਿਸ ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ ਅਤੇ ਸ਼ਾਂਤੀ ਕਮੇਟੀ ਦੀਆਂ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਨਿਊਜ਼ 18 ਇੰਡੀਆ ਨਾਲ ਗੱਲਬਾਤ ਦੌਰਾਨ ਦਾਅਵਾ ਕੀਤਾ ਕਿ ਇਹ ਦੋ ਭਾਈਚਾਰਿਆਂ ਦੀ ਲੜਾਈ ਨਹੀਂ ਸਗੋਂ ਦੋ ਸਿਆਸੀ ਪਾਰਟੀਆਂ ਵਿਚਾਲੇ ਲੜਾਈ ਹੈ। ਉਨ੍ਹਾਂ ਇਸ ਘਟਨਾ ਲਈ ਭਾਜਪਾ ਅਤੇ ਅਕਾਲੀ ਦਲ ਨੂੰ ਜ਼ਿੰਮੇਵਾਰ ਠਹਿਰਾਇਆ। ਉਨ੍ਹਾਂ ਕਿਹਾ ਕਿ ਇਸ ਘਟਨਾ ਪਿੱਛੇ ਜੋ ਵੀ ਹੈ ਉਹ ਬਚ ਨਹੀਂ ਸਕੇਗਾ। ਕਿਸੇ ਨੂੰ ਵੀ ਬਖਸ਼ਿਆ ਨਹੀਂ ਜਾਵੇਗਾ, ਚਾਹੇ ਉਹ ਕਿਸੇ ਵੀ ਅਹੁਦੇ 'ਤੇ ਹੋਵੇ।