ਪੰਜਾਬ ਦੇ ਲੋਕਾਂ ਨੂੰ ਮਿਲੀ ਗਰਮੀ ਤੋਂ ਵੱਡੀ ਰਾਹਤ

by nripost

ਅੰਮ੍ਰਿਤਸਰ (ਹਰਮੀਤ ): ਪੰਜਾਬ ਦੇ ਅਜਨਾਲਾ,ਅੰਮ੍ਰਿਤਸਰ ਤੇ ਕਈ ਹੋਰ ਸਰਹੱਦੀ ਸ਼ਹਿਰਾਂ ਵਿੱਚ ਤੇਜ਼ ਹਵਾਵਾਂ ਤੇ ਮੀਂਹ ਦੇ ਨਾਲ ਗੜੇਮਾਰੀ ਵੀ ਹੋ ਰਹੀ ਹੈ।ਜਿਸ ਕਾਰਨ ਅੱਤ ਦੀ ਗਰਮੀ ਤੋਂ ਲੋਕਾਂ ਨੂੰ ਰਾਹਤ ਮਿਲੀ ਹੈ। ਦੱਸ ਦਈਏ ਕਿ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਮੀਂਹ ਪੈ ਰਿਹਾ ਹੈ। ਤੇਜ਼ ਮੀਂਹ ਦੇ ਨਾਲ ਗੜੇਮਾਰੀ ਹੋ ਰਹੀ ਹੈ, ਜਿਸ ਨਾਲ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ। ਮੀਂਹ ਕਾਰਨ ਕਿਸਾਨਾਂ ਦੇ ਵੀ ਚਿਹਰੇ ਖਿੜ ਗਏ ਹਨ, ਕਿਉਂਕਿ ਕਿਸਾਨਾਂ ਨੂੰ ਝੋਨਾ ਲਗਾਉਣ ਆਸਾਨ ਹੋ ਜਾਵੇਗਾ । ਉਥੇ ਹੀ ਪਿਛਲੇ ਕਈ ਦਿਨਾਂ ਤੋਂ ਪੈ ਰਹੀ ਅੱਤ ਦੀ ਗਰਮੀ ਤੋਂ ਵੀ ਲੋਕਾਂ ਨੂੰ ਰਾਹਤ ਮਿਲੀ ਹੈ। ਮੀਂਹ ਕਾਰਨ ਘੱਟੋ-ਘੱਟ ਤਾਪਮਾਨ ਵਿੱਚ 1.2 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ ਪਰ ਫਿਰ ਵੀ ਪੰਜਾਬ ਦਾ ਤਾਪਮਾਨ 5.3 ਡਿਗਰੀ ਵੱਧ ਦਰਜ ਕੀਤਾ ਜਾ ਰਿਹਾ ਹੈ। ਅੱਜ ਮੌਸਮ ਵਿਭਾਗ ਨੇ ਤੂਫ਼ਾਨ ਅਤੇ ਤੇਜ਼ ਹਵਾਵਾਂ ਲਈ ਯੈਲੋ ਅਲਰਟ ਜਾਰੀ ਕੀਤਾ ਸੀ। ਮੌਸਮ ਵਿਭਾਗ ਤੋਂ ਮਿਲੀ ਜਾਣਕਾਰੀ ਮੁਤਾਬਿਕ ਪੰਜਾਬ ਵਿੱਚ 25 ਤੋਂ 30 ਜੂਨ ਦਰਮਿਆਨ ਮਾਨਸੂਨ ਆ ਸਕਦਾ ਹੈ। ਮੌਨਸੂਨ ਮੱਧ ਭਾਰਤ ਵਿੱਚ ਗੁਜਰਾਤ ਵੱਲ ਆਮ ਤੌਰ 'ਤੇ ਅੱਗੇ ਵਧ ਰਿਹਾ ਹੈ, ਪਰ ਜੇਕਰ ਅਸੀਂ ਕੇਂਦਰੀ ਅਤੇ ਉੱਤਰ-ਪੂਰਬੀ ਰਾਜਾਂ ਦੀ ਗੱਲ ਕਰੀਏ ਤਾਂ ਉੱਥੇ ਮਾਨਸੂਨ ਦੀ ਰਫ਼ਤਾਰ ਬਹੁਤ ਹੌਲੀ ਹੈ। ਜੇਕਰ ਆਉਣ ਵਾਲੇ ਸਮੇਂ 'ਚ ਮਾਨਸੂਨ ਆਪਣੀ ਆਮ ਸਥਿਤੀ 'ਚ ਪਰਤਦਾ ਹੈ ਤਾਂ ਇਹ 25 ਤੋਂ 30 ਜੂਨ ਦਰਮਿਆਨ ਪੰਜਾਬ 'ਚ ਦਸਤਕ ਦੇ ਸਕਦਾ ਹੈ।