ਚੋਰ ਸਮਝ ਲੋਕਾਂ ਨੇ ਬੱਚਿਆਂ ਨਾਲ ਕੀਤੀ ਕੁੱਟਮਾਰ, ਜਾਣੋ ਪੂਰਾ ਮਾਮਲਾ….

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਮਹਾਰਾਸ਼ਟਰ ਤੋਂ ਮੰਦਭਾਗੀ ਘਟਨਾ ਸਾਹਮਣੇ ਆ ਰਹੀ ਹੈ, ਜਿੱਥੇ ਪਿੰਡ ਉਖਲਦ 'ਚ ਮੋਬ ਲੀਚਿੰਗ ਵਿਖੇ ਪਿੰਡ ਵਾਸੀਆਂ ਨੇ 3ਸਿੱਖ ਬੱਚਿਆਂ ਨੂੰ ਬੱਕਰੀ ਚੋਰੀ ਕਰਨ ਵਾਲਾ ਸਮਝ ਕੇ ਬੁਰੀ ਤਰਾਂ ਕੁੱਟਮਾਰ ਕੀਤੀ। ਦੱਸਿਆ ਜਾ ਰਿਹਾ ਕੁੱਟਮਾਰ ਦੌਰਾਨ 14 ਸਾਲਾਂ ਬੱਚੇ ਦੀ ਮੌਤ ਹੋ ਗਈ, ਜਦਕਿ ਪੁਲਿਸ ਵਲੋਂ 2 ਬੱਚਿਆਂ ਨੂੰ ਇਲਾਜ਼ ਲਈ ਹਸਪਤਾਲ ਦਾਖ਼ਲ ਕਰਵਾਇਆ ਗਿਆ । ਇਸ ਮਾਮਲੇ ਵਿੱਚ ਪੁਲਿਸ ਨੇ 9 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ਼ ਕਰ ਲਿਆ ਹੈ। ਉੱਥੇ ਹੀ ਪੁਲਿਸ ਨੇ 4 ਦੋਸ਼ੀਆਂ ਗ੍ਰਿਫ਼ਤਾਰ ਕਰ ਲਿਆ । ਮੁੱਖ ਦੋਸ਼ੀ ਗ੍ਰਾਮ ਪੰਚਾਇਤ ਦੇ ਸਾਬਕਾ ਸਰਪੰਚ ਅਕਰਮ ਨੂੰ ਵੀ ਪੁਲਿਸ ਨੇ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਅਧਿਕਾਰੀ ਅਨੁਸਾਰ 3 ਸਿੱਖ ਬੱਚਿਆਂ ਨੂੰ ਪਿੰਡ ਵਾਸੀਆਂ ਨੇ ਬੱਕਰੀ ਚੋਰ ਸਮਝ ਕੇ ਕੁੱਟਮਾਰ ਕੀਤੀ ਸੀ, ਜਿਨ੍ਹਾਂ 'ਚੋ 1 ਬੱਚੇ ਦੀ ਮੌਤ ਹੋ ਗਈ। ਫਿਲਹਾਲ ਪੁਲਿਸ ਵਲੋਂ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ ।