21 ਸਾਲ ਤੋਂ ਘੱਟ ਉਮਰ ਦੇ ਵਿਅਕਤੀ ਨਹੀਂ ਰੱਖਣਗੇ ‘ਰਾਈਫਲ’

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਨਿਊਯਾਰਕ ਨੇ ਗੋਲੀਬਾਰੀ ਦੀਆਂ ਵਧਦੀਆਂ ਘਟਨਾਵਾਂ ਨੂੰ ਦੇਖਦੇ ਨਵਾਂ ਕਾਨੂੰਨ ਬਣਾਇਆ ਗਿਆ ਹੈ। ਜਿਸ ਦੇ ਚਲਦੇ 21 ਸਾਲ ਤੋਂ ਘੱਟ ਉਮਰ ਦੇ ਕਿਸੇ ਵੀ ਵਿਅਕਤੀ ਨੂੰ ਅਰਧ-ਆਟੋਮੈਟਿਕ ਰਾਈਫਲ ਖਰੀਦਣ ਜਾਂ ਰੱਖਣ 'ਤੇ ਪਾਬੰਦੀ ਲਗਾਈ ਗਈ ਹੈ।

ਗਵਰਨਰ ਕੈਥੀ ਹੋਚੁਲ ਨੇ ਸੁਰੱਖਿਆ ਨੂੰ ਲੈ ਕੇ 10 ਬਿਲਾਂ 'ਤੇ ਦਸਤਖ਼ਤ ਕੀਤੇ ਹਨ। ਊਨਾ ਨੇ ਕਿਹਾ ਹੈ ਕਿ ਕਾਨੂੰਨ ਦੇ ਲਾਗੂ ਹੋਣ ਨਾਲ ਬੰਦੂਕ ਅਪਰਾਧਾਂ 'ਚ ਕਮੀ ਆਵੇਗੀ। ਦੱਸ ਦਈਏ ਕਿ ਨਿਊਯਾਰਕ ਵਿਧਾਨ ਸਭਾ 'ਚ ਇਨ੍ਹਾਂ ਬਿੱਲਾਂ ਨੂੰ ਪਾਸ ਕੀਤਾ ਸੀ। ਜ਼ਿਕਰਯੋਗ ਹੈ ਕਿ ਟੈਕਸਾਸ ਦੇ ਇਕ ਸਕੂਲ 'ਚ ਹੋਈ ਗੋਲੀਬਾਰੀ 'ਚ 19 ਬੱਚਿਆਂ ਅਤੇ 2 ਅਧਿਆਪਕਾਂ ਦੀ ਮੌਤ ਹੋ ਗਈ ਸੀ।