ਅੱਤ ਦੀ ਗਰਮੀ ਤੋਂ ਲੋਕਾਂ ਨੂੰ ਜਲਦ ਮਿਲੇਗੀ ਰਾਹਤ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਪੰਜਾਬ ਦੇ ਕਈ ਹਿੱਸਿਆਂ ਵਿੱਚ ਲਗਾਤਾਰ ਅੱਤ ਦੀ ਗਰਮੀ ਪੈ ਰਹੀ ਹੈ। ਜਿਸ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਲ ਦਾ ਸਾਹਮਣਾ ਕਰਨਾ ਪੈ ਰਿਹਾ । ਉੱਥੇ ਹੀ ਮੌਸਮ ਵਿਭਾਗ ਅਨੁਸਾਰ ਪੰਜਾਬ ਦੇ ਜਲੰਧਰ, ਅੰਮ੍ਰਿਤਸਰ ,ਮੋਗਾ ਸਮੇਤ ਹੋਰ ਵੀ ਇਲਾਕਿਆਂ ਵਿੱਚ ਹਲਕੇ ਤੋਂ ਦਰਮਿਆਨਾ ਮੀਂਹ ਪਵੇਗਾ ਤੇ ਇਸ ਦੇ ਨਾਲ ਹੀ ਤੇਜ਼ ਹਵਾਵਾਂ ਚੱਲਣ ਦੀ ਸੰਭਾਵਨਾ ਦੱਸੀ ਜਾ ਰਹੀ ਹੈ। ਸੂਬੇ ਵਿੱਚ ਸਭ ਤੋਂ ਵੱਧ ਤਾਪਮਾਨ ਸ੍ਰੀ ਮੁਕਤਸਰ ਸਾਹਿਬ ਵਿੱਚ 41.7 ਡਿਗਰੀ ਤੱਕ ਦਰਜ਼ ਕੀਤਾ ਗਿਆ । ਮੌਸਮ ਵਿਭਾਗ ਅਨੁਸਾਰ ਆਉਣ ਵਾਲੇ 5 ਦਿਨਾਂ ਵਿੱਚ ਪੰਜਾਬ ਦੇ ਜ਼ਿਆਦਾਤਰ ਇਲਾਕਿਆਂ ਵਿੱਚ ਭਾਰੀ ਬਾਰਿਸ਼ ਹੋਵੇਗੀ। ਦੱਸ ਦਈਏ ਕਿ ਪੱਛਮੀ ਮਾਲਵਾ ਵਿੱਚ ਫਿਰੋਜ਼ਪੁਰ ,ਸ੍ਰੀ ਮੁਕਤਸਰ ਸਾਹਿਬ ,ਬਠਿੰਡਾ ਵਿੱਚ ਮੌਸਮ ਮੁਹਾਵਣਾ ਰਹਿਣ ਦੇ ਆਸਾਰ ਹਨ, ਉੱਥੇ ਹੀ ਭਾਰੀ ਮੀਂਹ ਤੇ ਹਨ੍ਹੇਰੀ ਨੂੰ ਲੈ ਕੇ ਮੌਸਮ ਵਿਭਾਗ ਵਲੋਂ ਅਲਰਟ ਜਾਰੀ ਕੀਤਾ ਗਿਆ ਹੈ ।

More News

NRI Post
..
NRI Post
..
NRI Post
..