ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ISI ਲਈ ਕੰਮ ਕਰਨ ਵਾਲੇ ਵਿਅਕਤੀ ਗ੍ਰਿਫ਼ਤਾਰ

by

ਫ਼ਰੀਦਕੋਟ : ਜ਼ਿਲ੍ਹਾ ਪੁਲਿਸ ਨੇ ਸਥਾਨਕ ਛਾਉਣੀ ਖੇਤਰ ਨਾਲ ਲਗਦੇ ਜਹਾਜ਼ ਮੈਦਾਨ ਤੋਂ ਸੂਚਨਾ ਦੇ ਆਧਾਰ 'ਤੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ISI ਲਈ ਕੰਮ ਕਰਨ ਵਾਲੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮ ਦੀ ਪਛਾਣ ਮੂਲ ਰੂਪ 'ਚ ਧਰਮਕੋਟ (ਮੋਗਾ) ਦੇ ਪਿੰਡ ਜੀਦੜਾ ਨਿਵਾਸੀ ਵਜੋਂ ਹੋਈ ਹੈ। ਸੁਖਵਿੰਦਰ ਸਿੰਘ ਸਿੱਧੂ ਪੁੱਤਰ ਮੁਖ਼ਤਿਆਰ ਸਿੰਘ ਅੱਜਕਲ੍ਹ ਛਾਉਣੀ ਇਲਾਕੇ ਨੇੜੇ ਸ਼ਾਹਬਾਜ਼ ਨਗਰ ਦੀ ਗਲ਼ੀ ਨੰਬਰ 8 'ਚ ਰਹਿ ਰਿਹਾ ਸੀ। ਗ੍ਰਿਫ਼ਤਾਰੀ ਤੋਂ ਬਾਅਦ ਪੁਲਿਸ ਨੇ ਐਤਵਾਰ ਨੂੰ ਉਸ ਨੂੰ ਡਿਊਟੀ ਮੈਜਿਸਟ੍ਰੇਟ ਦੀ ਅਦਾਲਤ 'ਚ ਪੇਸ਼ ਕਰ ਕੇ 5 ਜੁਲਾਈ ਤਕ ਪੁਲਿਸ ਰਿਮਾਂਡ 'ਤੇ ਲਿਆ ਹੈ।ਐੱਸਐੱਸਪੀ ਰਾਜਬਚਨ ਸਿੰਘ ਸੰਧੂ ਨੇ ਦੱਸਿਆ ਕਿ ਡੀਐੱਸਪੀ (ਡੀ) ਯਾਦਵਿੰਦਰ ਸਿੰਘ ਬਾਜਵਾ, ਸੀਆਈਏ ਸਟਾਫ ਫ਼ਰੀਦਕੋਟ ਦੀ ਪੁਲਿਸ ਪਾਰਟੀ ਨਾਲ ਸਾਦਿਕ ਚੌਕ ਨੇੜੇ ਨਾਕੇ 'ਤੇ ਖੜ੍ਹੇ ਸਨ। 

ਇਸੇ ਦੌਰਾਨ ਡੀਐੱਸਪੀ ਬਾਜਵਾ ਨੂੰ ਸੂਚਨਾ ਮਿਲੀ ਸੀ ਕਿ ਸੁਖਵਿੰਦਰ ਸਿੰਘ ਸਿੱਧੂ ਨਾਂ ਦਾ ਵਿਅਕਤੀ ਪਿਛਲੇ ਕੁਝ ਸਮੇਂ ਤੋਂ ਆਪਣੇ ਸਾਥੀਆਂ ਨਾਲ ਮਿਲ ਕੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀਆਂ ਲਈ ਕੰਮ ਕਰ ਰਿਹਾ ਹੈ। ਉਸ ਵਲੋਂ ਭਾਰਤੀ ਫ਼ੌਜ ਨਾਲ ਜੁੜੇ ਅਹਿਮ ਦਸਤਾਵੇਜ਼ਾਂ, ਉਨ੍ਹਾਂ ਦੀਆਂ ਗਤੀਵਿਧੀਆਂ, ਹੋਰ ਸੂਬਿਆਂ ਦੀਆਂ ਲੋਕੇਸ਼ਨਾਂ ਆਦਿ ਦੀ ਜਾਣਕਾਰੀ ਪਾਕਿ ਖ਼ੁਫ਼ੀਆ ਏਜੰਸੀਆਂ ਦੇ ਅਧਿਕਾਰੀਆਂ ਤਕ ਪਹੁੰਚਾਈਆਂ ਜਾ ਰਹੀਆਂ ਹਨ।

ਪੁਲਿਸ ਨੂੰ ਇਹ ਵੀ ਸੂਚਨਾ ਮਿਲੀ ਕਿ ਉਹ ਮਾਰੂਤੀ ਕਾਰ 'ਚ ਛਾਉਣੀ ਖੇਤਰ ਨਾਲ ਲਗਦੇ ਜਹਾਜ਼ ਮੈਦਾਨ 'ਚ ਘੁੰਮ ਕੇ ਫ਼ੌਜ ਦੀਆਂ ਸਰਗਰਮੀਆਂ 'ਤੇ ਨਜ਼ਰ ਰੱਖ ਰਿਹਾ ਹੈ। ਸੂਚਨਾ ਮਿਲਦੇ ਹੀ ਡੀਐੱਸਪੀ ਯਾਦਵਿੰਦਰ ਸਿੰਘ ਬਾਜਵਾ ਨੇ ਪੁਲਿਸ ਪਾਰਟੀ ਨਾਲ ਤੁਰੰਤ ਛਾਪੇਮਾਰੀ ਕਰਦੇ ਹੋਏ ਮੁਲਜ਼ਮ ਸੁਖਵਿੰਦਰ ਸਿੰਘ ਸਿੱਧੂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਉਸ ਤੋਂ ਮੋਬਾਈਲ ਫੋਨ ਸਮੇਤ ਫ਼ੌਜ ਨਾਲ ਜੁੜੇ ਕਈ ਤਰ੍ਹਾਂ ਦੇ ਅਹਿਮ ਦਸਤਾਵੇਜ਼ ਬਰਾਮਦ ਕੀਤੇ।ਐੱਸਐੱਸਪੀ ਰਾਜਬਚਨ ਸਿੰਘ ਸੰਧੂ ਨੇ ਦੱਸਿਆ ਕਿ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਥਾਣਾ ਕੋਤਵਾਲੀ 'ਚ ਆਫੀਸ਼ਿਅਲ ਸੀਕ੍ਰੇਟ ਐਕਟ 1923 ਦੀ ਧਾਰਾ 3,5,9 ਸਮੇਤ ਆਈਪੀਸੀ ਦੀ ਧਾਰਾ 120ਬੀ ਤਹਿਤ ਕੇਸ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। 

ਪੁਲਿਸ ਵਲੋਂ ਮੁਲਜ਼ਮ ਨੂੰ ਰਿਮਾਂਡ 'ਤੇ ਲੈ ਕੇ ਪੁੱਛਗਿੱਛ ਕੀਤੀ ਜਾ ਰਹੀ ਹੈ ਅਤੇ ਉਸ ਦੇ ਸਾਥੀਆਂ ਦਾ ਪਤਾ ਲਗਾਉਣ ਦਾ ਯਤਨ ਕੀਤਾ ਜਾ ਰਿਹਾ ਹੈ।ਪੁਲਿਸ ਦੀ ਮੁਢਲੀ ਪੜਤਾਲ 'ਚ ਸਾਹਮਣੇ ਆਇਆ ਹੈ ਕਿ ਉਹ ਪਹਿਲਾਂ ਵੀ ਪਾਕਿਸਤਾਨ ਜਾ ਕੇ ਆ ਚੁੱਕਾ ਹੈ ਅਤੇ ਉਸ ਦੇ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਦੇ ਆਹਲਾ ਅਧਿਕਾਰੀਆਂ ਨਾਲ ਚੰਗੀ ਜਾਣ-ਪਛਾਣ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਆਪਣੀ ਜਾਣਕਾਰੀ ਪਾਕਿਸਤਾਨ 'ਚ ਜਾਵੇਦ ਮਲਿਕ ਤੇ ਅਲੀ ਰਾਜਾ ਨਾਂ ਦੇ ਵਿਅਕਤੀਆਂ ਕੋਲ ਪਹੁੰਚਾਉਂਦਾ ਸੀ ਅਤੇ ਇਸ ਲਈ ਪਾਕਿਸਤਾਨ ਦੀ ਖ਼ੁਫ਼ੀਆ ਏਜੰਸੀ ਵਲੋਂ ਉਸ ਨੂੰ ਪੈਸਾ ਦਿੱਤਾ ਜਾਂਦਾ ਸੀ।

More News

NRI Post
..
NRI Post
..
NRI Post
..