12 ਰੁਪਏ ਤਕ ਵਧਣ ਜਾ ਰਹੀਆਂ ਨੇ Petrol-Diesel ਦੀਆਂ ਕੀਮਤਾਂ!

by jaskamal

ਨਿਊਜ਼ ਡੈਸਕ : ਰੂਸ-ਯੂਕਰੇਨ ਯੁੱਧ ਕਾਰਨ ਗਲੋਬਲ ਬਾਜ਼ਾਰ 'ਚ ਕੱਚੇ ਤੇਲ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ। ਇਸ ਦੇ ਬਾਵਜੂਦ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਚਾਰ ਮਹੀਨਿਆਂ ਤੋਂ ਭਾਰਤੀ ਬਾਜ਼ਾਰ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਵਾਧਾ ਨਹੀਂ ਹੋਇਆ ਹੈ।

ਆਈਸੀਆਈਸੀਆਈ ਸਕਿਓਰਿਟੀਜ਼ ਨੇ ਇਕ ਰਿਪੋਰਟ 'ਚ ਕਿਹਾ ਕਿ ਪਿਛਲੇ ਦੋ ਮਹੀਨਿਆਂ 'ਚ ਕੱਚੇ ਤੇਲ ਦੀਆਂ ਵਧਦੀਆਂ ਗਲੋਬਲ ਕੀਮਤਾਂ ਕਾਰਨ ਸਰਕਾਰੀ ਮਾਲਕੀ ਵਾਲੀਆਂ ਖੁਦਰਾ ਤੇਲ ਕੰਪਨੀਆਂ ਨੂੰ ਭਾਰੀ ਨੁਕਸਾਨ ਝੱਲਣਾ ਪੈ ਰਿਹਾ ਹੈ। ਘਰੇਲੂ ਤੇਲ ਕੰਪਨੀਆਂ ਨੂੰ ਸਿਰਫ ਲਾਗਤ ਨੂੰ ਪੂਰਾ ਕਰਨ ਲਈ 16 ਮਾਰਚ 2022 ਨੂੰ ਜਾਂ ਇਸ ਤੋਂ ਪਹਿਲਾਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ 12.1 ਰੁਪਏ ਪ੍ਰਤੀ ਲੀਟਰ ਦਾ ਵਾਧਾ ਕਰਨਾ ਹੋਵੇਗਾ।

ਆਈ.ਸੀ.ਆਈ.ਸੀ.ਆਈ. ਸਕਿਓਰਿਟੀਜ਼ ਦਾ ਕਹਿਣਾ ਹੈ ਕਿ ਮੁਨਾਫਾ ਜੋੜਨ 'ਤੇ ਉਨ੍ਹਾਂ ਨੂੰ ਕੀਮਤ 15.1 ਰੁਪਏ ਪ੍ਰਤੀ ਲੀਟਰ ਵਧਾਉਣੀ ਪਵੇਗੀ। ਰਿਪੋਰਟ 'ਚ ਕਿਹਾ ਗਿਆ ਹੈ ਕਿ ਭਾਰਤ ਆਪਣੀ ਜ਼ਰੂਰਤ ਦਾ 85 ਫੀਸਦੀ ਕੱਚੇ ਤੇਲ ਦੀ ਦਰਾਮਦ ਕਰਦਾ ਹੈ। ਇਸ ਲਈ, ਘਰੇਲੂ ਪੱਧਰ 'ਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਕੱਚੇ ਤੇਲ ਦੀਆਂ ਵਿਸ਼ਵਵਿਆਪੀ ਕੀਮਤਾਂ ਤੋਂ ਪ੍ਰਭਾਵਿਤ ਹੁੰਦੀਆਂ ਹਨ।