ਲਗਾਤਾਰ ਪੰਜਵੇਂ ਦਿਨ ਵਧੀਆਂ ਪੈਟਰੋਲ-ਡੀਜ਼ਲ ਦੀਆਂ ਕੀਮਤਾਂ, ਜਾਣੋ ਅੱਜ ਦੇ ਰੇਟ

by jaskamal

ਨਿਊਜ਼ ਡੈਸਕ : ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਚਾਰ ਮਹੀਨਿਆਂ ਤੋਂ ਸਥਿਰ ਸਨ, ਹੁਣ ਉਸੇ ਤਰ੍ਹਾਂ ਹਰ ਰੋਜ਼ ਵਧਣ ਲੱਗੀਆਂ ਹਨ। ਸਰਕਾਰੀ ਤੇਲ ਕੰਪਨੀਆਂ ਨੇ ਐਤਵਾਰ ਨੂੰ ਫਿਰ ਪੈਟਰੋਲ ਤੇ ਡੀਜ਼ਲ ਦੇ ਰੇਟ ਵਧਾ ਦਿੱਤੇ ਹਨ। ਇਸ ਹਫ਼ਤੇ ਇਹ ਪੰਜਵਾਂ ਵਾਧਾ ਹੈ। ਅੱਜ ਪੈਟਰੋਲ ਦੀ ਕੀਮਤ 'ਚ 50 ਪੈਸੇ ਪ੍ਰਤੀ ਲੀਟਰ ਅਤੇ ਡੀਜ਼ਲ ਦੀ ਕੀਮਤ 'ਚ 55 ਪੈਸੇ ਪ੍ਰਤੀ ਲੀਟਰ ਦਾ ਵਾਧਾ ਕੀਤਾ ਗਿਆ ਹੈ।

ਇਸ ਹਫਤੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ 'ਚ 3.70 ਰੁਪਏ ਪ੍ਰਤੀ ਲੀਟਰ ਦਾ ਵਾਧਾ ਹੋਇਆ ਹੈ। ਇਸ ਹਫਤੇ ਦੀ ਸ਼ੁਰੂਆਤ 'ਚ ਪੰਜ ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਕਾਰਨ ਕੰਪਨੀਆਂ ਨੇ 137 ਦਿਨਾਂ ਤੱਕ ਤੇਲ ਦੀਆਂ ਕੀਮਤਾਂ 'ਚ ਕੋਈ ਬਦਲਾਅ ਨਹੀਂ ਕੀਤਾ, ਜਦਕਿ ਇਸ ਸਮੇਂ ਦੌਰਾਨ ਕੱਚੇ ਤੇਲ ਦੀਆਂ ਕੀਮਤਾਂ ਲਗਭਗ 45 ਫੀਸਦੀ ਮਹਿੰਗੀਆਂ ਹੋ ਗਈਆਂ ਹਨ।

ਚਾਰੇ ਮਹਾਨਗਰਾਂ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ

ਦਿੱਲੀ ਵਿੱਚ ਪੈਟਰੋਲ 99.11 ਰੁਪਏ ਅਤੇ ਡੀਜ਼ਲ 90.42 ਰੁਪਏ ਪ੍ਰਤੀ ਲੀਟਰ ਹੈ

ਮੁੰਬਈ ਪੈਟਰੋਲ 113.88 ਰੁਪਏ ਅਤੇ ਡੀਜ਼ਲ 98.13 ਰੁਪਏ ਪ੍ਰਤੀ ਲੀਟਰ

- ਚੇਨਈ ਪੈਟਰੋਲ 104.90 ਰੁਪਏ ਅਤੇ ਡੀਜ਼ਲ 95.00 ਰੁਪਏ ਪ੍ਰਤੀ ਲੀਟਰ

ਕੋਲਕਾਤਾ ਪੈਟਰੋਲ 108.53 ਰੁਪਏ ਅਤੇ ਡੀਜ਼ਲ 93.57 ਰੁਪਏ ਪ੍ਰਤੀ ਲੀਟਰ