ਮੁੰਬਈ ’ਚ ਪੈਟਰੋਲ 103.08 ਰੁਪਏ ਪ੍ਰਤੀ ਲਿਟਰ ਦੇ ਨਵੇਂ ਉੱਚੇ ਪੱਧਰ ‘ਤੇ

by vikramsehajpal

ਮੁੰਬਈ (ਦੇਵ ਇੰਦਰਜੀਤ)- ਦੇਸ਼ ਵਿੱਚ ਤੇਲ ਕੀਮਤਾਂ ਵਿੱਚ ਲਗਾਤਾਰ ਵਾਧਾ ਜਾਰੀ ਹੈ ਤੇ ਇਹ ਨਿੱਤ ਨਵੇਂ ਰਿਕਾਰਡ ਬਣਾ ਰਿਹਾ ਹੈ। ਮਹਾਰਾਸ਼ਟਰ, ਮੱਧ ਪ੍ਰਦੇਸ਼, ਰਾਜਸਥਾਨ ਦੇ ਕੁਝ ਸ਼ਹਿਰਾਂ ਅਤੇ ਕਸਬਿਆਂ, ਤਿਲੰਗਾਨ ਤੇ ਆਂਧਰਾ ਪ੍ਰਦੇਸ਼ ਵਿਚ ਪਹਿਲਾਂ ਹੀ ਪੈਟਰੋਲ 100 ਰੁਪਏ ਪ੍ਰਤੀ ਲਿਟਰ ਦੇ ਅੰਕੜੇ ਨੂੰ ਪਾਰ ਕਰ ਚੁੱਕਿਆ ਹੈ।

ਸ਼ੁੱਕਰਵਾਰ ਨੂੰ ਤੇਲ ਮਾਰਕੀਟਿੰਗ ਕੰਪਨੀਆਂ ਨੇ ਚਾਰਾਂ ਮਹਾਂਨਗਰਾਂ ਵਿਚ ਪੈਟਰੋਲ ਅਤੇ ਡੀਜ਼ਲ ਦੀ ਕੀਮਤ ਵਿਚ 23-30 ਪੈਸੇ ਪ੍ਰਤੀ ਲਿਟਰ ਵਾਧਾ ਕੀਤਾ। ਇਸ ਨਾਲ ਦਿੱਲੀ ਵਿੱਚ ਪੈਟਰੋਲ ਦੀ ਕੀਮਤ 27 ਪੈਸੇ ਪ੍ਰਤੀ ਲਿਟਰ ਦੇ ਵਾਧੇ ਨਾਲ 96.93 ਰੁਪਏ ਪ੍ਰਤੀ ਲਿਟਰ ਅਤੇ ਡੀਜ਼ਲ ਦੀ ਕੀਮਤ 28 ਪੈਸੇ ਪ੍ਰਤੀ ਲਿਟਰ ਦੇ ਵਾਧੇ ਨਾਲ 87.69 ਰੁਪਏ ਪ੍ਰਤੀ ਲਿਟਰ ਹੋ ਗਈ। ਮੁੰਬਈ ਵਿਚ ਜਿਥੇ 29 ਮਈ ਨੂੰ ਪਹਿਲੀ ਵਾਰ ਪੈਟਰੋਲ ਦੀ ਕੀਮਤ 100 ਰੁਪਏ ਦੇ ਅੰਕੜੇ ਨੂੰ ਪਾਰ ਕਰ ਗਈ ਸੀ, ਉਥੇ ਹੀ ਸ਼ੁੱਕਰਵਾਰ ਨੂੰ ਤੇਲ ਦੀ ਕੀਮਤ 103.08 ਰੁਪਏ ਪ੍ਰਤੀ ਲਿਟਰ ਦੇ ਨਵੇਂ ਉੱਚੇ ਪੱਧਰ 'ਤੇ ਪਹੁੰਚ ਗਈ। ਸ਼ਹਿਰ ਵਿਚ ਡੀਜ਼ਲ ਦੀ ਕੀਮਤ ਵੀ 30 ਪੈਸੇ ਪ੍ਰਤੀ ਲਿਟਰ ਵਧ ਕੇ 95.14 ਰੁਪਏ ਪ੍ਰਤੀ ਲਿਟਰ ਹੋ ਗਈ, ਜੋ ਮਹਾਂਨਗਰਾਂ ਵਿਚ ਸਭ ਤੋਂ ਵੱਧ ਹੈ।

ਪੰਜਾਬ ’ਚ ਹੁਣ ਪੈਟਰੋਲ 98.6 ਰੁਪਏ ਤੇ ਡੀਜ਼ਲ 90.22 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ, ਜਦ ਕਿ ਹਰਿਆਣਾ ’ਚ ਇਨ੍ਹਾਂ ਦੀ ਕੀਮਤ ਕ੍ਰਮਵਾਰ 92.78 ਤੇ 88.13 ਰੁਪਏ ਪ੍ਰਤੀ ਲਿਟਰ ਹੋ ਗਈ ਹੈ। ਇਨ੍ਹਾਂ ਦੋਵਾਂ ਰਾਜਾਂ ਦੀ ਰਾਜਧਾਨੀ ਚੰਡੀਗੜ੍ਹ ਵਿੱਚ ਪੈਟਰੋਲ 93.22 ਰੁਪਏ ਤੇ ਡੀਜ਼ਲ 87.34 ਰੁਪਏ ਪ੍ਰਤੀ ਲਿਟਰ ਹੋ ਗਿਆ ਹੈ।