ਪੈਟਰੋਲ ਪੰਪ ਦੇ ਮਾਲਕ ਦਾ ਗੋਲੀਆਂ ਮਾਰ ਕੀਤਾ ਕਤਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਅੰਮ੍ਰਿਤਸਰ ਤੋਂ ਇਕ ਦਿਲ ਦਹਿਲਾਉਣ ਵਾਲੀ ਖ਼ਬਰ ਸਾਹਮਣੇ ਆਈ ਹੈ ਜਿਥੇ ਪੈਟਰੋਲ ਪੰਪ ਦੇ ਮਾਲਕ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਦੱਸ ਦਈਏ ਲੋ 3 ਅਣਪਛਾਤੇ ਵਿਅਕਤੀਆਂ ਵਲੋਂ ਇਕ ਕਾਰੋਬਾਰੀ ਦਾ ਘਰ ਦੇ ਬਾਹਰ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਮ੍ਰਿਤਕ ਦੀ ਪਛਾਣ ਮੋਜਨ ਸਿੰਘ ਦੇ ਰੂਪ ਵਿੱਚ ਹੋਈ ਹੈ।ਜਿਸ ਦਾ ਇਕ ਪੈਟਰੋਲ ਪੰਪ ਹੀ ਹੈ।

ਦੱਸਿਆ ਜਾ ਰਹੀਆਂ ਹੈ ਕਿ ਮ੍ਰਿਤਕ ਆਪਣੀ ਦੁਕਾਨ ਬੰਦ ਕਰਕੇ ਕੈਸ਼ ਲੈ ਕੇ ਘਰ ਜਾ ਰਹੀਆਂ ਸੀ। ਜਿਸ ਦੌਰਾਨ 3 ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਕੇ ਉਸ ਦ ਕਤਲ ਕਰ ਦਿੱਤਾ। ਇਸ ਘਟਨਾ ਦੀ ਸੂਚਨਾ ਮੌਕੇ ਤੇ ਪੁਲਿਸ ਨੂੰ ਦਿੱਤੀ ਗਈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੋਲੀਆਂ ਮੋਜਨ ਸਿੰਘ ਦੇ ਪੱਟ ਤੇ ਵੱਜਿਆ ਹਨ। ਬਜ਼ੁਰਗ ਹੋਣ ਕਾਰਨ ਉਸ ਦਾ ਖੂਨ ਵਹਿ ਗਿਆ। ਜਿਸ ਦੀ ਮੌਕੇ ਤੇ ਹੀ ਮੌਤ ਹੋ ਗਈ। ਪੁਲਿਸ ਵਲੋਂ CCTV ਫੁਟੇਜ਼ ਦੇ ਆਧਾਰ ਤੇ ਜਾਂਚ ਕੀਤੀ ਜਾ ਰਹੀ ਹੈ। ਦੋਸ਼ੀਆਂ ਦੀ ਪਹਿਚਾਣ ਕਰਕੇ ਉਨ੍ਹਾਂ ਦੀ ਭਾਲ ਕੀਤੀ ਜਾ ਰਹੀ ਹੈ। ਪੁਲਿਸ ਨੇ ਅਣਪਛਾਤੇ ਵਿਅਕਤੀਆਂ ਤੇ ਮਾਮਲਾ ਦਰਜ ਕਰ ਲਿਆ ਹੈ।