ਕਿਸਾਨਾਂ ਦੇ ਸਮਰਥਨ ਦੇ ਵਿੱਚ ਆਏ ਹੁਣ ਪੈਟਰੋਲ ਪੰਪ ਦੇ ਮਾਲਕ

by simranofficial

ਨਵੀਂ ਦਿੱਲੀ (ਐਨ .ਆਰ .ਆਈ ਮੀਡਿਆ ) : ਪੂਰੇ ਦੇਸ਼ ਵਿਚ ਦਿੱਲੀ ਬਾਰਡਰ ਦੇ ਕਿਸਾਨਾਂ ਵੱਲੋਂ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਉੱਥੇ ਹੀ ਅੱਜ ਅੰਮ੍ਰਿਤਸਰ ਦੇ ਮਾਨਾਂਵਾਲਾ ਇਕ ਪੈਟਰੋਲ ਪੰਪ ਵੱਲੋਂ ਫਰੀ ਡੀਜ਼ਲ ਦਿੱਤਾ ਗਿਆ ਦਿੱਲੀ ਜਾ ਰਹੇ ਕਿਸਾਨਾਂ ਨੂੰ ਵੰਡਿਆ ਗਿਆ ਉੱਥੇ ਹੀ ਫਰੀ ਡੀਜ਼ਲ ਮਿਲਣ ਤੋਂ ਬਾਅਦ ਕਿਸਾਨਾਂ ਵੱਲੋਂ ਇਨ੍ਹਾਂ ਨੌਜਵਾਨਾਂ ਦਾ ਧੰਨਵਾਦ ਵੀ ਕੀਤਾ ਗਿਆ ਅਤੇ ਕਿਹਾ ਗਿਆ ਕਿ ਜੋ ਉਪਰਾਲਾ ਇਨ੍ਹਾਂ ਵੱਲੋਂ ਕੀਤਾ ਜਾ ਰਿਹਾ ਹੈ ਸ਼ਲਾਘਾਯੋਗ ਹੈ

ਉੱਥੇ ਹੀ ਨੌਜਵਾਨਾਂ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਅਸੀਂ ਬੇਹੱਦ ਖੁਸ਼ ਹਾਂ ਇਹ ਸੇਵਾ ਕਰਕੇ ਉਦੋਂ ਉਨ੍ਹਾਂ ਨੇ ਕਿਹਾ ਕਿ ਜੋ ਦਿੱਲੀ ਵਿਚ ਮੋਦੀ ਸਰਕਾਰ ਵੱਲੋਂ ਕਿਸਾਨਾਂ ਨਾਲ ਕੀਤਾ ਜਾ ਰਿਹਾ ਹੈ ਉਹ ਅਤਿ ਨਿੰਦਣਯੋਗ ਹੈ ਅਤੇ ਕਿਸਾਨਾਂ ਦੀ ਗੱਲ ਉਨ੍ਹਾਂ ਨੂੰ ਜ਼ਰੂਰ ਸੁਣਨੀ ਚਾਹੀਦੀ ਹੈ ਉਨ੍ਹਾਂ ਕਿਹਾ ਕਿ ਅਗਰ ਦੇਸ਼ ਦਾ ਰਾਜਾ ਪਰਜਾ ਦੀ ਨਹੀਂ ਸੁਣੇਗਾ ਤੇ ਪਰਜਾ ਉਹਨੂੰ ਰਾਜ ਭਾਗ ਤੋਂ ਵੀ ਲਾ ਦਿੰਦੀ ਹੈ ਉਥੇ ਹੀ ਉਨ੍ਹਾਂ ਨੇ ਕਿਹਾ ਕਿ ਸਾਨੂੰ ਸਾਰਿਆਂ ਨੂੰ ਕਿਸਾਨਾਂ ਦੇ ਹੱਕ ਦੇ ਲਈ ਆਵਾਜ਼ ਚੁੱਕਣੀ ਚਾਹੀਦੀ ਹੈ ਕੱਲ ਭਾਰਤ ਬੰਦ ਵਿਚ ਆਮ ਆਦਮੀ ਪਾਰਟੀ ਵੱਲੋਂ ਵਧੀਆ ਉੱਤੇ ਲਗਾਏ ਗਏ ਪੋਸਟਰ ਤੇ ਬੋਲਦੇ ਹੋਏ ਕਿਹਾ ਕਿ ਇਸ ਰਾਜਨੀਤੀ ਨਹੀਂ ਕਰਨੀ ਚਾਹੀਦੀ ਅਤੇ ਇਹ ਜੋ ਮੁਦਾ ਇਹ ਰਾਜਨੀਤੀ ਤੋਂ ਅਲੱਗ ਮੁੱਦਾ ਹੈ ਇਸ ਲਈ ਸਾਨੂੰ ਸਾਰਿਆਂ ਨੂੰ ਇਸ ਉੱਤੇ ਰਾਜਨੀਤੀ ਨਹੀਂ ਕਰਨੀ ਚਾਹੀਦੀ