ਫਗਵਾੜਾ : ਲੁਟੇਰਿਆਂ ਨੇ ਐੱਸਬੀਆਈ ਦੇ ਏਟੀਐੱਮ ’ਚੋਂ ਕਰੀਬ 23 ਲੱਖ ਰੁਪਏ ਲੁੱਟੇ

by jaskamal

ਨਿਊਜ਼ ਡੈਸਕ : ਫਗਵਾੜਾ ਦੇ ਪਿੰਡ ਖਜੂਰਲਾ ਵਿਖੇ ਇਕ ਏਟੀਐੱਮ 'ਚੋਂ ਲੁਟੇਰਾ ਗਿਰੋਹ ਨੇ 23 ਲੱਖ ਰੁਪਏ ਲੁੱਟਣ ਦੀ ਵੱਡੀ ਵਾਰਦਾਤ  ਨੂੰ ਅੰਜਾਮ ਦਿੱਤਾ। ਮਿਲੀ ਜਾਣਕਾਰੀ ਮੁਤਾਬਕ ਬਰੀਜਾ ਗੱਡੀ ਵਿਚ ਆਏ ਦੋ ਲੁਟੇਰਿਆਂ ਵੱਲੋਂ ਐੱਸ. ਬੀ. ਆਈ. ਬੈਂਕ ਦੇ ਏ. ਟੀ. ਐੱਮ. ਨੂੰ ਨਿਸ਼ਾਨਾ ਬਣਾਉਂਦੇ ਹੋਏ ਲੱਖਾਂ ਰੁਪਏ ਦੀ ਲੁੱਟ ਦੀ ਵਾਰਦਾਤ ਨੂੰ ਅੰਜਾਮ ਦੇ ਕੇ ਫ਼ਰਾਰ ਹੋ ਗਏ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਬੈਂਕ ਅਧਿਕਾਰੀ ਅਤੇ ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਤੜਕੇ 3 ਵਜੇ ਦੇ ਕਰੀਬ ਦੋ ਲੁਟੇਰਿਆਂ ਵੱਲੋਂ ਗੈਸ ਕਟਰ ਨਾਲ ਏਟੀਐੱਮ ਮਸ਼ੀਨ ਨੂੰ ਤੋੜ ਕੇ ਅੰਦਰੋਂ 23 ਲੱਖ ਦੀ ਨਕਦੀ ਲੁੱਟ ਕੇ ਫ਼ਰਾਰ ਹੋ ਗਏ। ਘਟਨਾ ਦੀ ਸਾਰੀ ਵਾਰਦਾਤ ਸੀਸੀਟੀਵੀ ਕੈਮਰੇ 'ਚ ਕੈਦ ਹੋ ਗਈ ਹੈ। ਪੁਲਸ ਵੱਲੋਂ ਤਫ਼ਤੀਸ਼ ਕਰਕੇ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।