JNU ਕੈਂਪਸ ‘ਚ PHD ਦੀ ਵਿਦਿਆਰਥਣ ਨਾਲ ਛੇੜਛਾੜ, ਮਾਮਲਾ ਪੁਲਿਸ ਕੋਲ…

by jaskamal

ਨਿਊਜ਼ ਡੈਸਕ (ਰਿੰਪੀ ਸ਼ਰਮਾ) : ਦਿੱਲੀ ਵਿਖੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੀ ਇਕ PHD ਦੀ ਵਿਦਿਆਰਥਣ ਨਾਲ ਕੈਂਪਸ 'ਚ ਛੇੜਛਾੜ ਕੀਤੇ ਜਾਣ ਦੀ ਖਬਰ ਹੈ। ਜਾਂਚ ਕਰ ਰਹੇ ਪੁਲਿਸ ਅਧਿਕਾਰੀਆਂ ਅਨੁਸਾਰ JNU ਦੇ ਅੰਦਰ ਇਕ ਵਿਦਿਆਰਥਣ ਨਾਲ ਛੇੜਛਾੜ ਕਰਨ ਸਬੰਧੀ ਇਕ ਕਾਲ ਲਗਪਗ 12.45 ਵਜੇ ਆਈ ਜਿਸ ਤੋਂ ਬਾਅਦ ਤੁਰੰਤ ਕਾਰਵਾਈ ਕਰਿਦਆਂ ਪੀਸੀਆਰ ਮੌਕੇ 'ਤੇ ਪਹੁੰਚ ਗਈ। ਪੁਲਿਸ ਵਲੋਂ ਮਾਮਲਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਪੀਐੱਚਡੀ ਵਿਦਿਆਰਥਣ ਕੈਂਪਸ 'ਚ ਸੈਰ ਕਰ ਰਿਹਾ ਸੀ, ਜਿਸ ਸਮੇਂ ਮੁਲਜ਼ਮਾਂ ਵੱਲੋਂ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਗਿਆ।

ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਜਦੋਂ ਉਕਤ ਲੜਕੀ ਯੂਨੀਵਰਸਿਟੀ ਦੇ ਪੂਰਬੀ ਗੇਟ ਰੋਡ 'ਤੇ ਪੈਦਲ ਜਾ ਰਹੀ ਸੀ ਤਾਂ ਕੈਂਪਸ ਅੰਦਰੋਂ ਇਕ ਵਿਅਕਤੀ ਮੋਟਰਸਾਈਕਲ 'ਤੇ ਆਇਆ ਤੇ ਉਸ ਨਾਲ ਛੇੜਛਾੜ ਕਰਨ ਦੀ ਕੋਸ਼ਿਸ਼ ਕੀਤੀ। ਲੜਕੀ ਨੇ ਰੌਲਾ ਪਾਇਆ ਤਾਂ ਮੁਲਜ਼ਮ ਮੌਕੇ ਤੋਂ ਭੱਜ ਗਿਆ। ਡੀਸੀਪੀ ਨੇ ਕਿਹਾ ਕਿ ਵਸੰਤ ਕੁੰਜ ਉੱਤਰੀ ਪੁਲਿਸ ਸਟੇਸ਼ਨ 'ਚ ਇਕ ਔਰਤ ਦੀ ਨਿਮਰਤਾ ਨੂੰ ਭੜਕਾਉਣ ਦਾ ਮਾਮਲਾ ਦਰਜ ਕੀਤਾ ਗਿਆ ਹੈ ਤੇ ਮੁਲਜ਼ਮ ਨੂੰ ਫੜਨ ਦੀ ਕੋਸ਼ਿਸ਼ ਲਗਾਤਾਰ ਜਾਰੀ ਹੈ।