ਖੇਡ ਮੈਦਾਨ ਨੂੰ ਰਾਜਨੀਤੀ ਦਾ ਅਖਾੜਾ ਨਹੀਂ ਬਣਾਉਣਾ ਚਾਹੀਦਾ : ਭਗਵੰਤ ਮਾਨ ਨੇ ਕਿਹਾ

by mediateam

ਸ੍ਰੀ ਮੁਕਤਸਰ ਸਾਹਿਬ (ਇੰਦਰਜੀਤ ਸਿੰਘ) : ਸੰਤ ਬਾਬਾ ਭਗਤ ਸਿੰਘ ਦੀ ਯਾਦ ਨੂੰ ਸਪਰਪਿਤ ਪਿੰਡ ਅਕਾਲਗੜ੍ਹ 'ਚ ਕਰਵਾਏ ਜਾ ਰਹੇ 24ਵੇਂ ਖੇਡ ਟੂਰਨਾਂਮੈਂਟ ਦੇ ਦੂਜੇ ਦਿਨ ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਮੁੱਖ ਮਹਿਮਾਨ ਵਜੋਂ ਪੋਹੁੰਚੇ। ਭਗਵੰਤ ਮਾਨ ਨੇ ਕਿਹਾ ਕਿ ਖੇਡ ਮੈਦਾਨ ਨੂੰ ਰਾਜਨੀਤੀ ਦਾ ਅਖਾੜਾ ਨਹੀਂ ਬਣਾਉਣਾ ਚਾਹੀਦਾ, ਕਿਉਂਕਿ ਸਿਆਸਤ ਕਰਨ ਦੇ ਲਈ ਹੋਰ ਬਹੁਤ ਜਗ੍ਹਾ ਹੈ। ਉਨ੍ਹਾਂ ਕਿਹਾ ਕਿ ਦੇਸ਼ 'ਚ ਸਕੂਲ ਹਨ ਜ਼ਰੂਰੀ ਜਿੱਥੇ ਦੇਸ਼ ਦੇ ਭਵਿੱਖ ਦੀ ਨੀਂਹ ਰੱਖੀ ਜਾਣੀ ਹੈ। ਉਨ੍ਹਾਂ ਕਿਹਾ ਕਿ ਖੇਡਾਂ ਹਮੇਸ਼ਾ ਖੇਡ ਭਾਵਨਾ ਨਾਲ ਹੀ ਖੇਡਣੀਆਂ ਚਾਹੀਦੀਆਂ ਹਨ।

ਇਸ ਦੌਰਾਨ ਕਬੱਡੀ 35 ਕਿਲੋ ਭਾਰ ਵਰਗ 'ਚ ਜੇਤੂ ਪਿੰਡ ਜੀਦਾ ਅਤੇ ਉੱਪ ਜੇਤੂ ਲੰਬੀ ਦੀਆਂ ਟੀਮਾਂ ਨੂੰ ਟ੍ਰਾਫ਼ੀ ਅਤੇ ਨਗਦ ਇਨਾਮ ਦੇ ਕੇ ਸਨਮਾਨਿਤ ਕੀਤਾ ਗਿਆ। ਅੰਤ 'ਚ ਕਮੇਟੀ ਵੱਲੋਂ ਭਗਵੰਤ ਮਾਨ ਨੂੰ ਸਨਮਾਨ ਚਿੰਨ੍ਹ ਦੇ ਕੇ ਸਨਮਾਨਿਤ ਕੀਤਾ ਗਿਆ। ਇਸ ਦੌਰਾਨ ਸ਼੍ਰੋਆਦ ਦੇ ਨੇਤਾ ਪਰਮਿੰਦਰ ਸਿੰਘ ਪਾਸ਼ਾ, 'ਆਪ' ਦੇ ਹਲਕਾ ਮੁਕਤਸਰ ਇੰਚਾਰਜ਼ ਜਗਦੀਪ ਸਿੰਘ ਕਾਕਾ ਬਰਾੜ, ਜਗਦੀਪ ਸਿੰਘ ਸੰਧੂ, ਡੀਐਸਪੀ ਤਲਵਿੰਦਰ ਸਿੰਘ ਗਿੱਲ, ਥਾਣਾ ਸਦਰ ਇੰਚਾਰਜ਼ ਪਰਮਜੀਤ ਸਿੰਘ ਸਮੇਤ ਵੱਡੀ ਗਿਣਤੀ 'ਚ ਪਿੰਡ ਵਾਸੀ ਤੇ ਪ੍ਰਬੰਧਕ ਹਾਜ਼ਰ ਸਨ।

More News

NRI Post
..
NRI Post
..
NRI Post
..